ਮੁੱਖ ਮੰਤਰੀ ਭਗਵੰਤ ਮਾਨ ਦੀ ਦੁੱਧ ਉਤਪਾਦਕਾਂ ਨਾਲ ਹੋਈ ਮੀਟਿੰਗ
ਪੜ੍ਹੋ ਕਿਹੜੀਆਂ ਮੰਗਾਂ ਤੇ ਬਣੀ ਸਹਿਮਤੀ
ਚੰਡੀਗੜ੍ਹ,26 ਅਗਸਤ(ਵਿਸ਼ਵ ਵਾਰਤਾ) ਅੱਜ ਹੋਈ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਦੁੱਧ ਉਤਪਾਦਕਾਂ ਨਾਲ ਮੀਟਿੰਗ ਹੋਈ ਹੈ। ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿੱਚ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਤੇ ਸਹਿਮਤੀ ਬਣ ਗਈ ਹੈ। ਇਸ ਤੋਂ ਇਲਾਵਾ ਲੰਪੀ ਸਕਿੱਨ ਬਿਮਾਰੀ ਨਾਲ ਹੋਈਆਂ ਪਸ਼ੂਆਂ ਦੀਆਂ ਮੌਤਾਂ ਨੂੰ ਲੈ ਕੇ ਸਰਵੇ ਕਰਵਾਇਆ ਜਾਵੇਗਾ ਜਿਸ ਦੀ ਰਿਪੋਰਟ ਕੇਂਦਰ ਨੂੰ ਭੇਜੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਰਹਿੰਦੇ ਬਕਾਏ ਦਾ ਭੁਗਤਾਨ 15 ਸਤੰਬਰ ਤੱਕ ਕਰਨ ਦਾ ਭਰੋਸਾ ਵੀ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਕਿਸਾਨਾਂ ਨੇ ਧਰਨਾ ਵਾਪਸ ਲੈ ਲਿਆ ਹੈ। ਦੱਸ ਦਈਏ ਕਿ ਦੁੱਧ ਉਤਪਾਦਕਾਂ ਨੇ ਪਿਛਲੇ ਕਈ ਦਿਨਾਂ ਤੋਂ ਧਰਨਾ ਲਾਇਆ ਹੋਇਆ ਸੀ।























