ਮੁੱਖ ਮੰਤਰੀ ਭਗਵੰਤ ਮਾਨ ਦੀ ਮਜ਼ਦੂਰ ਸੰਗਠਨਾਂ ਨਾਲ ਮੀਟਿੰਗ ਜਾਰੀ
ਪੰਚਾਇਤੀ ਜ਼ਮੀਨਾਂ ਦੀ ਅਲਾਟਮੈਂਟ ਦਾ ਹੈ ਮਾਮਲਾ
ਚੰਡੀਗੜ੍ਹ,7 ਜੂਨ(ਵਿਸ਼ਵ ਵਾਰਤਾ) – ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਦੀਆਂ ਮਜਦੂਰ ਜੱਥੇਬੰਦੀਆਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਇਹ ਮੀਟਿੰਗ ਪੰਚਾਇਤੀ ਜ਼ਮੀਨਾਂ ਦੀ ਅਲਾਟਮੈਂਟ ਦੇ ਮੁੱਦੇ ਨੂੰ ਲੈ ਕੇ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਐਸਸੀ ਸਮਾਜ ਦੇ ਲੋਕਾਂ ਲਈ ਰਾਖਵੀਂ ਰਕਮ ਦਾ ਫਾਰਮੂਲਾ ਖਤਮ ਕਰ ਦਿੱਤਾ ਸੀ ਅਤੇ ਇਸ ਸੰਬੰਧ ਵਿੱਚ 10 ਮਾਰਚ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ।
























