ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਸਾਹਮਣੇ 2 ਬੇਰੁਜ਼ਗਾਰ ਨੌਜਵਾਨਾਂ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼
ਚੰਡੀਗੜ੍ਹ,16 ਜੁਲਾਈ(ਵਿਸ਼ਵ ਵਾਰਤਾ)- ਇਸ ਸਮੇਂ ਦੀ ਵੱਡੀ ਖਬਰ ਸੰਗਰੂਰ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਬੀਤੀ ਰਾਤ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਨੇੜੇ ਦੋ ਬੇਰੁਜ਼ਗਾਰ ਨੌਜਵਾਨਾਂ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਪੰਜਾਬ ਪੁਲਿਸ ਵਿੱਚ ਨੌਕਰੀ ਦੀ ਮੰਗ ਕਰ ਰਹੇ ਹਨ ਅਤੇ ਹੋਰਨਾਂ ਸਮੇਤ ਪਿਛਲੇ 39 ਦਿਨਾਂ ਤੋਂ ਅਣਮਿੱਥੇ ਸਮੇਂ ਲਈ ਧਰਨੇ ‘ਤੇ ਹਨ। ਇਸ ਦੌਰਾਨ ਕੱਲ੍ਹ ਰਾਤ ਪਹਿਲਾਂ ਇੱਕ ਨੌਜਵਾਨ ਨੇ ਬਿਜਲੀ ਦੀਆਂ ਤਾਰਾਂ ਫੜ੍ਹ ਲਈਆਂ ਪਰ ਉਸ ਸਮੇਂ ਬਿਜਲੀ ਨਾ ਹੋਣ ਕਾਰਨ ਬਚਾਅ ਹੋ ਗਿਆ। ਫਿਰ ਉਸ ਨੇ ਦਰੱਖਤ ਨਾਲ ਲਟਕਣ ਦੀ ਕੋਸ਼ਿਸ਼ ਕੀਤੀ। ਇਸ ਦੇ ਨਾਲ ਹੀ ਇੱਕ ਹੋਰ ਨੌਜਵਾਨ ਨੇ ਕੀਟਨਾਸ਼ਕ ਦਵਾਈ ਪੀ ਕੇ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਜਿਸ ਤੋਂ ਬਾਅਦਦਦ ਉਸ ਨੂੰ ਸਿਵਲ ਹਸਪਤਾਲ ਸੰਗਰੂਰ ਲਿਜਾਇਆ ਗਿਆ।