ਮੁੱਖ ਮੰਤਰੀ ਭਗਵੰਤ ਮਾਨ ਦੀ ਵਿਧਾਇਕਾਂ ਤੇ ਮੰਤਰੀਆਂ ਨਾਲ ਮੀਟਿੰਗ ਜਾਰੀ
ਪੜ੍ਹੋ ਪੂਰੀ ਖਬਰ
ਚੰਡੀਗੜ੍ਹ,4ਮਈ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਲੁਧਿਆਣਾ,ਬਠਿੰਡਾ,ਪਟਿਆਲਾ,ਅੰਮ੍ਰਿਤਸਰ ਅਤੇ ਜਲੰਧਰ ਨਾਲ ਸੰਬੰਧਿਤ ਕਰੀਬ 20 ਵਿਧਾਇਕਾਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿੱਚ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਤੋਂ ਇਲਾਵਾ ਕੈਬਨਿਟ ਮੰਤਰੀ ਹਰਪਾਲ ਚੀਮਾ,ਹਰਭਜਨ ਸਿੰਘ ਈਟੀਓ,ਹਰਜੋਤ ਬੈਂਸ,ਮੀਤ ਹੇਅਰ ਅਤੇ ਡਾ.ਵਿਜੇ ਸਿੰਗਲਾ ਤੋਂ ਇਲਾਵਾ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਇਸ ਮੀਟਿੰਗ ਵਿੱਚ ਮੌਜੂਦ ਹਨ। ਇਹ ਮੀਟਿੰਗ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਦਫਤਰ ਵਿੱਚ ਹੋ ਰਹੀ ਹੈ। ਮੀਟਿੰਗ ਵਿੱਚ ਹਲਕਿਆਂ ਦੇ ਵਿਕਾਸ ਤੋਂ ਇਲਾਵਾ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੀ ਚਰਚਾ ਕੀਤੀ ਜਾ ਰਹੀ ਹੈ।