ਮੁੱਖ ਮੰਤਰੀ ਭਗਵੰਤ ਮਾਨ ਦੀ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨਾਲ ਅਹਿਮ ਮੀਟਿੰਗ ਅੱਜ
ਚੰਡੀਗੜ੍ਹ ,13 ਜੂਨ (ਵਿਸ਼ਵ ਵਾਰਤਾ ) ਲੋਕ ਸਭਾ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਐਕਸ਼ਨ ਮੋਡ ਦੇ ਵਿੱਚ ਨਜ਼ਰ ਆ ਰਹੇ ਹਨ। ਜਿੱਥੇ ਇੱਕ ਪਾਸੇ ਮੁੱਖ ਮੰਤਰੀ ਵੱਲੋਂ ਪਾਰਟੀ ਵਰਕਰਾਂ ਅਤੇ ਆਗੂਆਂ ਦੇ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਉੱਥੇ ਹੀ ਆਮ ਲੋਕਾਂ ਦੇ ਨਾਲ ਵੀ ਪਾਰਟੀ ਦੇ ਕੰਮਾਂ ਦੀ ਸਮੀਖਿਆ ਮੁੱਖ ਮੰਤਰੀ ਕਰ ਰਹੇ ਹਨ। ਵਿਧਾਇਕਾਂ, ਲੋਕ ਸਭਾ ਦੇ ਐਮਪੀਜ ਅਤੇ ਪਾਰਟੀ ਵਰਕਰਾਂ ਦੇ ਨਾਲ ਮੁਲਾਕਾਤਾਂ ਤੋਂ ਬਾਅਦ ਹੁਣ ਮੁੱਖ ਮੰਤਰੀ ਮਾਨ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਮੁੱਖ ਮੰਤਰੀ ਮਾਨ ਵੱਲੋਂ ਹੁਣ ਸਾਰੇ ਜ਼ਿਲ੍ਹਿਆ ਦੇ ਡੀਸੀਜ਼ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ। ਇਸ ਮੀਟਿੰਗ ਦੇ ਵਿੱਚ ਸੰਭਾਵੀ ਤੌਰ ਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਗੱਲਬਾਤ ਹੋਵੇਗੀ ਅਤੇ ਨਾਲ ਹੀ ਸਰਕਾਰੀ ਸਕੀਮਾਂ ਨੂੰ ਲੈ ਕੇ ਵੀ ਮੁੱਖ ਮੰਤਰੀ ਜ਼ਿਲ੍ਹੇ ਦੇ ਅਧਿਕਾਰੀਆਂ ਤੋਂ ਰਿਪੋਰਟ ਮੰਗਣਗੇ। ਸਾਰੇ ਜਿਲ੍ਹਿਆਂ ਦੇ ਮੁੱਖ ਪ੍ਰਸਾਸ਼ਨਿਕ ਅਧਿਕਾਰੀਆਂ ਦੇ ਨਾਲ ਮੁੱਖ ਮੰਤਰੀ ਦੀ ਇਹ ਮੀਟਿੰਗ ਅੱਜ ਸਵੇਰੇ 11:30 ਵਜੇ ਸਿਵਲ ਸਕੱਤਰੇਤ ਵਿਖੇ ਹੋਵੇਗੀ।