ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਅੱਜ ਆਉਣਗੀਆਂ ਖੁਸ਼ੀਆਂ
ਚੰਡੀਗੜ੍ਹ, 28ਮਾਰਚ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਖੁਸ਼ੀਆਂ ਦਸਤਕ ਦੇ ਰਹੀਆਂ ਹਨ ਅਤੇ ਜਲਦੀ ਹੀ ਇੱਕ ਛੋਟੇ ਮਹਿਮਾਨ ਦੇ ਆਉਣ ਨਾਲ ਘਰ ਖੁਸ਼ੀਆਂ ਨਾਲ ਭਰ ਜਾਵੇਗਾ। ਪਤਾ ਲੱਗਾ ਹੈ ਕਿ ਮੁੱਖ ਮੰਤਰੀ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੂੰ ਫੋਰਟਿਸ ਹਸਪਤਾਲ ਮੁਹਾਲੀ ਦੇ ਗਾਇਨੀਕੋਲਾਜੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ। ਵਰਨਣਯੋਗ ਹੈ ਕਿ ਮੁੱਖ ਮੰਤਰੀ ਨੇ ਇਸ ਤੋਂ ਪਹਿਲਾਂ ਗਣਤੰਤਰ ਦਿਵਸ ਮੌਕੇ ਲੁਧਿਆਣਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪਤਨੀ ਗੁਰਪ੍ਰੀਤ ਕੌਰ ਦੇ ਗਰਭਵਤੀ ਹੋਣ ਦੀ ਖੁਸ਼ਖਬਰੀ ਬਾਰੇ ਲੋਕਾਂ ਨੂੰ ਦੱਸਿਆ ਸੀ।