ਮੁੱਖ ਮੰਤਰੀ ਭਗਵੰਤ ਮਾਨ ਦੇ ਮੁੰਬਈ ਦੌਰੇ ਦਾ ਦੂਜਾ ਦਿਨ
ਸੀਐੱਮ ਮਾਨ ਨੇ ਕਪਿਲ ਸ਼ਰਮਾ ਨਾਲ ਕੀਤੀ ਮੁਲਾਕਾਤ, ਸਨਅਤਕਾਰਾਂ ਨਾਲ ਵੀ ਕਰਨਗੇ ਮੀਟਿੰਗ
ਚੰਡੀਗੜ੍ਹ 23 ਜਨਵਰੀ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦੋ ਦਿਨਾਂ ਦੇ ਮੁੰਬਈ ਦੌਰੇ ਦਾ ਅੱਜ ਆਖਿਰੀ ਦਿਨ ਹੈ। ਅੱਜ ਮੁੱਖ ਮੰਤਰੀ ਵੱਖ-ਵੱਖ ਕਾਰੋਬਾਰੀਆਂ ਅਤੇ ਪ੍ਰਮੁੱਖ ਕੰਪਨੀਆਂ ਦੇ ਪ੍ਰਬੰਧਨ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਹਨਾਂ ਨੇ ਬਾਲੀਵੁੱਡ ਅਦਾਕਾਰ ਕਪਿਲ ਸ਼ਰਮਾ ਅਤੇ ਅਰਚਨਾ ਪੂਰਨ ਸਿੰਘ ਨਾਲ ਮੁਲਾਕਾਤ ਕੀਤੀ ਹੈ। ਦੱਸ ਦਈਏ ਕਿ ਮੁੱਖ ਮੰਤਰੀ ਮਾਨ ਕਾਰੋਬਾਰੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਨਗੇ। ਇਸ ਦੇ ਨਾਲ ਹੀ ਉਹ ਬਾਲੀਵੁੱਡ ਦੇ ਵੱਡੇ ਪ੍ਰੋਡਕਸ਼ਨ ਹਾਊਸਾਂ ਦੇ ਮਾਲਕਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਪੰਜਾਬ ਵਿੱਚ ਸਟੂਡੀਓ ਸਥਾਪਤ ਕਰਨ ਦਾ ਸੱਦਾ ਦੇਣਗੇ। ਸੀਐਮ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਬਾਲੀਵੁੱਡ ਅਤੇ ਪਾਲੀਵੁੱਡ ਨੂੰ ਜੋੜਨ ਲਈ ਮੁੰਬਈ ਆਏ ਹਨ। ਇਸ ਦੇ ਲਈ ਉਹ ਲਗਾਤਾਰ ਕੰਮ ਕਰ ਰਹੇ ਹਨ।