ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਮੌਕੇ ਗੁਰੂ ਗ੍ਰੰਥ ਸਾਹਿਬ ਵਾਲੀ ਗੱਡੀ ਦੀ ਚੈਕਿੰਗ ਕਰਨ ਨੂੰ ਲੈ ਕੇ ਐਸਜੀਪੀਸੀ ਨੇ ਜਤਾਇਆ ਇਤਰਾਜ
ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਕੋਲੋਂ ਕਾਰਵਾਈ ਕਰਨ ਦੀ ਕੀਤੀ ਮੰਗ
ਅੰਮ੍ਰਿਤਸਰ,14 ਜੁਲਾਈ(ਵਿਸ਼ਵ ਵਾਰਤਾ)- ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ‘ਚ ਅੱਜ ਕਮੇਟੀ ਦੇ ਮੈਂਬਰਾਂ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਆਹ ਸਮਾਗਮ ਮੌਕੇ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਲਿਜਾਣ ਵਾਲੀ ਗੱਡੀ ਦੀ ਚੈਕਿੰਗ ਦਾ ਮੁੱਦਾ ਉਹਨਾਂ ਸਾਹਮਣੇ ਚੁੱਕਿਆ ਹੈ। ਇਸ ਦੇ ਨਾਲ ਹੀ ਕਮੇਟੀ ਨੇ ਜੱਥੇਦਾਰ ਨੂੰ ਇਸ ਵਿਰੁੱਧ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਹੈ।