ਮੁੱਖ ਮੰਤਰੀ ਭਗਵੰਤ ਮਾਨ ਦੋ ਰੋਜ਼ਾ ਦੌਰੇ ਤੇ ਪਹੁੰਚੇ ਮੁੰਬਈ
ਵੱਖ- ਵੱਖ ਉਦਯੋਗਪਤੀਆਂ ਤੇ ਕਾਰੋਬਾਰੀਆਂ ਨਾਲ ਕਰਨਗੇ ਮੀਟਿੰਗ
ਪੰਜਾਬ ਵਿੱਚ ਨਿਵੇਸ਼ ਲਈ ਦੇਣਗੇ ਸੱਦਾ
ਚੰਡੀਗੜ੍ਹ, 22 ਜਨਵਰੀ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਅੱਜ ਮੰਬਈ ਪਹੁੰਚੇ ਹਨ। ਉਹ ਦੋ ਦਿਨਾਂ ਦੇ ਮੁੰਬਈ ਦੌਰੇ ਤੇ ਰਹਿਣਗੇ, ਇਸ ਦੌਰਾਨ ਮੁੱਖ ਮੰਤਰੀ ਮਾਨ ਦੇਸ਼ ਦੇ ਵੱਡੇ ਅਤੇ ਨਾਮੀ ਵੱਖ-ਵੱਖ ਉਦਯੋਗਪਤੀਆਂ ਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਨਗੇ ਅਤੇ ਇਹਨਾਂ ਉਦਯੋਗਪਤੀਆਂ ਨੂੰ ਪੰਜਾਬ ਵਿਚ ਨਿਵੇਸ਼ ਕਰਨ ਲਈ ਸੱਦਾ ਦੇਣਗੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਭਗਵੰਤ ਮਾਨ ਉਦਯੋਗਪਤੀਆਂ ਨੂੰ ਪੰਜਾਬ ਵਿਚ ਨਿਵੇਸ਼ ਦਾ ਸੱਦਾ ਦੇ ਚੁੱਕੇ ਹਨ।
ਮੁੰਬਈ ਪਹੁੰਚੇ ਮੁੱਖ ਮੰਤਰੀ ਮਾਨ ਨੇੇ ਕਿਹਾ ਕਿ ਅੱਜ ਮੈਂ ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ਵਿਖੇ ਪਹੁੰਚਿਆ ਹਾਂ, ਅਸੀਂ 22-23 ਫਰਵਰੀ ਨੂੰ ਪੰਜਾਬ ਵਿੱਚ ‘ਇਨਵੈਸਟ ਪੰਜਾਬ’ ਪ੍ਰੋਗਰਾਮ ਕਰਨ ਜਾ ਰਹੇ ਹਾਂ, ਜੋ ਕਿ ਪੰਜਾਬ ਦੇ ਲੋਕਾਂ ਲਈ ਵੱਡੇ ਰੁਜ਼ਗਾਰ ਤੇ ਸਾਧਨ ਪੈਦਾ ਕਰੇਗਾ। ਇਸ ਦੌਰਾਨ ਉਹਨਾਂ ਵੱਲੋਂ ਮੁੰਬਈ ਦੇ ਵੱਡੇ ਕਾਰੋਬਾਰੀਆਂ ਨੂੰ ਵੀ ਇਸ ਇਨਵੈਸਟ ਪੰਜਾਬ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।























