ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨਾਂ ਦੀ ਮੀਟਿੰਗ ਖਤਮ
ਚੰਡੀਗੜ੍ਹ,18 ਮਈ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਪੰਜਾਬ ਦੀਆਂ 23 ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨਾਲ ਮੁਲਾਕਾਤ ਕੀਤੀ ਗਈ ਹੈ। ਇਹ ਮੀਟਿੰਗ ਪੰਜਾਬ ਭਵਨ ਵਿਖੇ ਹੋਈ ਜੋ ਕਿ ਹੁਣ ਮੁਕੰਮਲ ਹੋ ਗਈ ਹੈ। ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਸਨ। ਹਾਲਾਂਕਿ ਇਸ ਮੀਟਿੰਗ ਵਿੱਚ ਕਿਹਨਾਂ ਮੁੱਦਿਆਂ ਤੇ ਸਹਿਮਤੀ ਬਣੀ ਹੈ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਸ ਸੰਬੰਧ ਵਿੱਚ ਜਲਦ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਂ ਕਿਸਾਨ ਆਗੂਆਂ ਵੱਲੋਂ ਕੋਈ ਜਾਣਕਾਰੀ ਸਾਂਝੀ ਕੀਤੀ ਜਾ ਸਕਦੀ ਹੈ।