ਮੁੱਖ ਮੰਤਰੀ ਭਗਵੰਤ ਮਾਨ ਨੂੰ ਅਦਾਲਤ ਵੱਲੋਂ ਸੰਮਨ ਜਾਰੀ
ਪੜ੍ਹੋ ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ, 30 ਅਪ੍ਰੈਲ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਅੱਜ ਮਾਨਸਾ ਅਦਾਲਤ ਨੇ21 ਜੁਲਾਈ ਲਈ ਸੰਮਨ ਜਾਰੀ ਕੀਤੇ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਮਾਨਸਾ ਦੇ ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ 2019 ‘ਚ ਆਮ ਆਦਮੀ ਪਾਰਟੀ ਛੱਡ ਕਾਂਗਰਸ ‘ਚ ਸ਼ਾਮਲ ਹੋਏ ਸਨ, ਜਿਸ ਨੂੰ ਲੈ ਕੇ ਭਗਵੰਤ ਮਾਨ ਵੱਲੋਂ ਟਿੱਪਣੀ ਕੀਤੀ ਗਈ ਸੀ। ਜਿਸ ਤੋਂ ਬਾਅਦ ਮਾਨਸ਼ਾਹੀਆ ਨੇ ਮਾਨਸਾ ਦੀ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਇਸ ਸੰਬੰਧ ਵਿੱਚ ਹੀ ਹੁਣ ਅਦਾਲਤ ਵੱਲੋਂ ਮੁੱਖ ਮੰਤਰੀ ਨੂੰ ਸੰਮਨ ਜਾਰੀ ਕੀਤੇ ਗਏ ਹਨ।























