ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇਗੀ ਜ਼ੈੱਡ ਪਲੱਸ ਸੁਰੱਖਿਆ
ਚੰਡੀਗੜ੍ਹ,25ਮਈ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਦੀ ਜਾਨ ਨੂੰ ਖਤਰੇ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਦੇਣ ਦੇ ਹੁਕਮ ਜਾਰੀ ਕੀਤੇ ਹਨ। ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਮਾਨ ਦੀ ਸੁਰੱਖਿਆ ‘ਚ ਹੁਣ NSG ਕਮਾਂਡੋ ਅਤੇ ਪੰਜਾਬ ਦੇ ਪੁਲਿਸ ਮੁਲਾਜ਼ਮਾਂ ਸਮੇਤ CRPF ਦੇ 55 ਜਵਾਨ ਮੌਜੂਦ ਰਹਿਣਗੇ। ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਤੋਂ ਬਾਅਦ ਸੀਐਮ ਮਾਨ ਦੀ ਜਾਨ ਨੂੰ ਖਤਰਾ ਹੈ। ਇਹ ਜਾਣਕਾਰੀ ਮਿਲਦੇ ਹੀ ਗ੍ਰਹਿ ਮੰਤਰਾਲੇ ਨੇ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਪ੍ਰਦਾਨ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਮਾਨ ਦੀ ਸੁਰੱਖਿਆ ਲਈ ਸੀਆਰਪੀਐਫ ਵੱਲੋਂ 55 ਹਥਿਆਰਬੰਦ ਜਵਾਨਾਂ ਦੀ ਟੀਮ ਤਾਇਨਾਤ ਕੀਤੀ ਜਾਵੇਗੀ। ਪੰਜਾਬ ਪੁਲਿਸ ਦੀ ਸੁਰੱਖਿਆ ਤੋਂ ਇਲਾਵਾ ਨਵੀਨਤਮ ਸੁਰੱਖਿਆ ਕਵਰ ਸੀਐਮ ਮਾਨ ਦੇ ਘਰ ਅਤੇ ਨਜ਼ਦੀਕੀ ਪਰਿਵਾਰਕ ਮੈਂਬਰਾਂ ਦੀ ਵੀ ਸੁਰੱਖਿਆ ਕਰੇਗਾ।