ਮੁੱਖ ਮੰਤਰੀ ਭਗਵੰਤ ਮਾਨ ਨੇ ਉਪ-ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ 4 ਜਨਵਰੀ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਅੱਜ ਐਸਵਾਈਐਲ ਨਹਿਰ ਨੂੰ ਲੈ ਕੇ ਦਿੱਲੀ ਵਿੱਚ ਅਹਿਮ ਮੀਟਿੰਗ ਕਰਨ ਜਾ ਰਹੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਨੇ ਕਿ ਕਿਹਾ ਕਿ ”ਅੱਜ ਦੇਸ਼ ਦੇ ਉੱਪ-ਰਾਸ਼ਟਰਪਤੀ ਜਗਦੀਪ ਧਨਖੜ ਜੀ ਨਾਲ ਉੱਪ-ਰਾਸ਼ਟਰਪਤੀ ਨਿਵਾਸ, ਦਿੱਲੀ ਵਿਖੇ ਮੁਲਾਕਾਤ ਕੀਤੀ…ਬਹੁਤ ਹੀ ਪਿਆਰ ਅਤੇ ਸਤਿਕਾਰ ਮਿਲਿਆ ਅਤੇ ਉਹਨਾਂ ਨੇ ਲੋਕਾਂ ਦੁਆਰਾ ਮਿਲੇ ਹੋਏ ਵਿਸ਼ਵਾਸ ਨੂੰ ਹੋਰ ਪੁਖ਼ਤਾ ਕਰਨ ਦੀ ਸਲਾਹ ਅਤੇ ਹੱਲਾਸ਼ੇਰੀ ਦਿੱਤੀ…”
https://twitter.com/BhagwantMann/status/1610529184568475648?s=20&t=RgDX0-UdePcxpP5KIPBNrQ