ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ,6 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਮੁਲਾਕਾਤ ਤੋਂ ਬਾਅਦ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਮੁਲਾਕਾਤ ਦੌਰਾਨ ਲੰਪੀ ਸਕਿੱਨ ਬਿਮਾਰ, ਝੋਨੇ ਦੀ ਸਿੱਧੀ ਬਿਜਾਈ ਅਤੇ ਪਰਾਲੀ ਦੀ ਸਮੱਸਿਆ ਨੂੰ ਲੈ ਕੇ ਗੱਲਬਾਤ ਹੋਈ ਹੈ। ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਸਰਕਾਰ ਨੇ ਕਿਸਾਨਾਂ ਦੀਆਂ ਜਿਆਦਾਤਰ ਮੰਗਾਂ ਮੰਨ ਲਈਆਂ ਹਨ।