• Latest
  • Trending
ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ ‘ਆਪ’ ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ, ਕਿਹਾ- ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ

ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ ‘ਆਪ’ ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ, ਕਿਹਾ- ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ

2 years ago
Punjab: ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ‘X’ ‘ਤੇ ਲਿਖਿਆ ‘ਸਾਬਕਾ ਪ੍ਰਧਾਨ’

Punjab: ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ‘X’ ‘ਤੇ ਲਿਖਿਆ ‘ਸਾਬਕਾ ਪ੍ਰਧਾਨ’

12 minutes ago
Punjab: ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫਤਾਰ

Punjab: ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫਤਾਰ

25 minutes ago
Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ

Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ

48 minutes ago
Punjab Weather: ਪੰਜਾਬ ਦਾ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਕੋਈ ਚੇਤਾਵਨੀ ਨਹੀਂ

Punjab Weather: ਪੰਜਾਬ ਦਾ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਕੋਈ ਚੇਤਾਵਨੀ ਨਹੀਂ

1 hour ago
National: ਵਟਸਐਪ ਨੇ ਬੱਚਿਆਂ ਦੀ ਸੁਰੱਖਿਆ ਲਈ ਨਵੇਂ ਪੇਰੈਂਟਲ ਕੰਟਰੋਲ ਫੀਚਰ ਕੀਤੇ ਜਾਰੀ

National: ਵਟਸਐਪ ਨੇ ਬੱਚਿਆਂ ਦੀ ਸੁਰੱਖਿਆ ਲਈ ਨਵੇਂ ਪੇਰੈਂਟਲ ਕੰਟਰੋਲ ਫੀਚਰ ਕੀਤੇ ਜਾਰੀ

2 hours ago
Asian Games Cricket: ਭਾਰਤ ਸ਼੍ਰੀਲੰਕਾ ਨੂੰ ਹਰਾ ਕੇ ਫਾਈਨਲ ‘ਚ

Asian Games Cricket: ਭਾਰਤ ਸ਼੍ਰੀਲੰਕਾ ਨੂੰ ਹਰਾ ਕੇ ਫਾਈਨਲ ‘ਚ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Asian Games: ਭਾਰਤ ਨੇ ਏਸ਼ੀਆਈ ਖੇਡਾਂ ਵਿੱਚ ਦਿਨ ਦਾ ਤੀਜਾ ਤਗਮਾ ਜਿੱਤਿਆ

Asian Games: ਭਾਰਤ ਨੇ ਏਸ਼ੀਆਈ ਖੇਡਾਂ ਵਿੱਚ ਦਿਨ ਦਾ ਤੀਜਾ ਤਗਮਾ ਜਿੱਤਿਆ

3 hours ago
Asian Games Semifinal: ਪੜ੍ਹੋ ਭਾਰਤ ਨੇ ਸ਼੍ਰੀਲੰਕਾ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Asian Games Semifinal: ਪੜ੍ਹੋ ਭਾਰਤ ਨੇ ਸ਼੍ਰੀਲੰਕਾ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
International: ਅਮਰੀਕਾ ’ਚ 20 ਲੱਖ ਡਾਲਰ ਦੀ ਕਾਰਗੋ ਚੋਰੀ ਅਤੇ ਸਾਜ਼ਿਸ਼ ਦੇ ਮਾਮਲੇ ’ਚ ਦੋ ਭਾਰਤੀ ਦੋਸ਼ੀ ਕਰਾਰ

International: ਅਮਰੀਕਾ ’ਚ 20 ਲੱਖ ਡਾਲਰ ਦੀ ਕਾਰਗੋ ਚੋਰੀ ਅਤੇ ਸਾਜ਼ਿਸ਼ ਦੇ ਮਾਮਲੇ ’ਚ ਦੋ ਭਾਰਤੀ ਦੋਸ਼ੀ ਕਰਾਰ

4 hours ago
Punjab: ਪੰਜਾਬ ਦੇ ਰੈਗੂਲਰ DGP ਦੀ ਨਿਯੁਕਤੀ ਦਾ ਮਾਮਲਾ: ਹਾਈਕੋਰਟ ’ਚ ਅੱਜ ਸੁਣਵਾਈ

Punjab: ਪੰਜਾਬ ਦੇ ਰੈਗੂਲਰ DGP ਦੀ ਨਿਯੁਕਤੀ ਦਾ ਮਾਮਲਾ: ਹਾਈਕੋਰਟ ’ਚ ਅੱਜ ਸੁਣਵਾਈ

4 hours ago
Punjab: ਅੱਜ ਫੇਰ ਆਉਣਗੇ ਔਰਤਾਂ ਦੇ ਖਾਤਿਆਂ ‘ਚ ਪੈਸੇ

Punjab: ਅੱਜ ਫੇਰ ਆਉਣਗੇ ਔਰਤਾਂ ਦੇ ਖਾਤਿਆਂ ‘ਚ ਪੈਸੇ

5 hours ago
Hindi News
English News
Thursday, October 1, 2026
No Result
View All Result
34 °c
Chandigarh
28 ° Fri
28 ° Sat
27 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ ‘ਆਪ’ ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ, ਕਿਹਾ- ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ

ਭਾਜਪਾ ਚਾਰੇ ਪੜਾਵਾਂ 'ਚ ਪਈਆਂ ਵੋਟਾਂ ਵਿਚ ਹਾਰ ਰਹੀ ਹੈ, 400 ਪਾਰ ਨਹੀਂ, ਉਨ੍ਹਾਂ ਦਾ ਸਫ਼ਾਇਆ ਹੋ ਰਿਹਾ ਹੈ : ਭਗਵੰਤ ਮਾਨ

May 19, 2024
in ਖਬਰਾਂ
ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ ‘ਆਪ’ ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ, ਕਿਹਾ- ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ

ਭਾਜਪਾ ਨੇ ਤੇਲ, ਰੇਲ, ਭੇਲ, ਏਅਰਪੋਰਟ ਅਤੇ ਐਲਆਈਸੀ ਵੇਚ ਦਿੱਤੀ: ਭਗਵੰਤ ਮਾਨ

ਕਿਸਾਨਾਂ ਨਾਲ ਗੱਲ ਵੀ ਨਹੀਂ ਕਰਨਾ ਚਾਹੁੰਦੇ ਪ੍ਰਧਾਨ ਮੰਤਰੀ ਮੋਦੀ: ਭਗਵੰਤ ਮਾਨ

ਪੰਜਾਬ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ 43 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ, ਕੱਚੇ ਮੁਲਾਜ਼ਮਾਂ ਨੂੰ ਕੀਤਾ ਪੱਕਾ: ਡਾ. ਸੁਸ਼ੀਲ ਗੁਪਤਾ

ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ ‘ਆਪ’ ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ, ਕਿਹਾ- ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ

ਕੁਰੂਕਸ਼ੇਤਰ/ਚੰਡੀਗੜ੍ਹ, 19 ਮਈ (ਵਿਸ਼ਵ ਵਾਰਤਾ )-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਲੋਕ ਸਭਾ ਹਲਕੇ ਤੋਂ ‘ਆਪ’ ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਚੋਣ ਪ੍ਰਚਾਰ ਕੀਤਾ। ਭਗਵੰਤ ਮਾਨ ਨੇ ਪੂੰਡਰੀ ਵਿਧਾਨ ਸਭਾ ਵਿੱਚ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕੀਤਾ ਅਤੇ ਗੂਹਲਾ, ਪੇਹਵਾ ਅਤੇ ਰਾਦੌਰ ਵਿੱਚ ‘ਆਪ’ ਉਮੀਦਵਾਰਾਂ ਨਾਲ ਇੱਕ ਵੱਡਾ ਰੋਡ ਸ਼ੋਅ ਵੀ ਕੀਤਾ।

ਰੋਡ ਸ਼ੋਅ ਵਿੱਚ ਕੁਰੂਕਸ਼ੇਤਰ ਲੋਕ ਸਭਾ ਦੇ ਸਾਰੇ ਪਿੰਡਾਂ ਤੋਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਵਰਕਰ ਅਤੇ ਸਮਰਥਕ ਪੁੱਜੇ। ਸਮਰਥਕਾਂ ਦੀ ਭਾਰੀ ਭੀੜ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਅਤੇ ਹਜ਼ਾਰਾਂ ਦੀ ਗਿਣਤੀ ‘ਚ ਇਕੱਠੇ ਹੋਏ ਲੋਕਾਂ ਨੇ ਇੰਡੀਆ ਗੱਠਜੋੜ ਨੂੰ ਜਿਤਾਉਣ ਦਾ ਪ੍ਰਣ ਲਿਆ।

ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਚੋਣ ਸਾਡੇ ਦੇਸ਼ ਨੂੰ ਬਚਾਉਣ ਲਈ ਚੋਣ ਹੈ। ਦੇਸ਼ ਅਜਿਹੇ ਮੋੜ ‘ਤੇ ਹੈ ਕਿ ਜਾਂ ਤਾਂ ਦੇਸ਼ ਤਾਨਾਸ਼ਾਹੀ ਵੱਲ ਵਧੇਗਾ ਜਾਂ ਲੋਕਤੰਤਰੀ ਤੌਰ ‘ਤੇ ਚੁਣੇ ਗਏ ਲੋਕ ਲੋਕਾਂ ਦੀ ਇੱਛਾ ਅਨੁਸਾਰ ਕੰਮ ਕਰਨਗੇ। ਦੇਸ਼ ਜਾਂ ਤਾਂ ਉਸ ਪਾਰਟੀ ਦੇ ਹੱਥਾਂ ਵਿੱਚ ਆ ਜਾਵੇਗਾ ਜੋ ਸੰਵਿਧਾਨ ਨੂੰ ਖ਼ਤਮ ਕਰਨਾ ਚਾਹੁੰਦੀ ਹੈ ਜਾਂ ਫਿਰ ਉਨ੍ਹਾਂ ਪਾਰਟੀਆਂ ਦੇ ਹੱਥਾਂ ਵਿੱਚ ਆ ਜਾਵੇਗਾ ਜੋ ਦੇਸ਼ ਦੀ ਤਰੱਕੀ ਚਾਹੁੰਦੇ ਹਨ। ਇਸ ਲਈ ਇਹ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਦੀ ਲੜਾਈ ਹੈ।

ਮਾਨ ਨੇ ਕਿਹਾ ਕਿ ਭਾਜਪਾ ਆਗੂ ਕਹਿੰਦੇ ਹਨ ਕਿ ਸਾਨੂੰ 400 ਤੋਂ ਵੱਧ ਸੀਟਾਂ ਦਿਓ ਤਾਂ ਅਸੀਂ ਸੰਵਿਧਾਨ ਬਦਲ ਦਿਆਂਗੇ। ਜੇਕਰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਲਿਖੇ ਸੰਵਿਧਾਨ ਨੂੰ ਬਦਲ ਦਿੱਤਾ ਗਿਆ ਤਾਂ ਦੇਸ਼ ਵਿੱਚ ਚੋਣਾਂ ਨਹੀਂ ਹੋਣਗੀਆਂ ਅਤੇ ਫਿਰ ਰੂਸ ਵਰਗੇ ਹਾਲਾਤ ਬਣ ਜਾਣਗੇ, ਜਿੱਥੇ ਪੁਤਿਨ ਦੇ ਖ਼ਿਲਾਫ਼ ਕੋਈ ਖੜ੍ਹਾ ਨਹੀਂ ਹੋ ਸਕਦਾ।

ਉਨ੍ਹਾਂ ਕਿਹਾ ਕਿ ਭਾਜਪਾ ਵਾਲੇ ਹੰਕਾਰ ਵਿਚ ਐਨੇ ਅੰਨ੍ਹੇ ਹੋ ਗਏ ਹਨ ਕਿ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਇਹ ਦੇਸ਼ ਕਿਸੇ ਦੇ ਬਾਪ ਦੀ ਜਾਇਦਾਦ ਨਹੀਂ ਹੈ। ਇਹ ਦੇਸ਼ 140 ਕਰੋੜ ਲੋਕਾਂ ਦਾ ਦੇਸ਼ ਹੈ। ਸਾਡੇ ਪੁਰਖਿਆਂ ਨੇ ਆਪਣੀਆਂ ਜਾਨਾਂ ਕੁਰਬਾਨ ਕਰਕੇ ਇਹ ਦੇਸ਼ ਸਾਨੂੰ ਦਿੱਤਾ ਹੈ। ਸ਼ਹੀਦ-ਏ-ਆਜ਼ਮ ਭਗਤ ਸਿੰਘ, ਕਰਤਾਰ ਸਿੰਘ ਸਰਾਭਾ, ਲਾਲਾ ਲਾਜਪਤ ਰਾਏ ਅਤੇ ਚੰਦਰਸ਼ੇਖਰ ਆਜ਼ਾਦ ਵਰਗੇ ਮਹਾਨ ਆਜ਼ਾਦੀ ਘੁਲਾਟੀਆਂ ਨੇ ਆਜ਼ਾਦੀ ਲਈ ਲੜਾਈ ਲੜੀ ਅਤੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ, ਫਿਰ ਸਾਨੂੰ ਇਹ ਦੇਸ਼ ਮਿਲਿਆ। ਉਨ੍ਹਾਂ ਕਿਹਾ ਕਿ ਹਰਿਆਣਾ ਅਤੇ ਪੰਜਾਬ ਦੇ ਲੋਕਾਂ ਨੂੰ ਆਜ਼ਾਦੀ ਦੀ ਬਹੁਤ ਵੱਡੀ ਕੀਮਤ ਚੁਕਾਉਣੀ ਪਈ ਹੈ। ਬਟਵਾਰੇ ਵਿੱਚ 10 ਲੱਖ ਲੋਕ ਮਾਰੇ ਗਏ ਜੋ ਸਾਡੇ ਚਾਚੇ, ਮਾਮੇ ਅਤੇ ਨਾਨਾ-ਨਾਨੀ ਸਨ। ਇਸ ਲਈ ਇਸ ਆਜ਼ਾਦੀ ਨੂੰ ਬਚਾਉਣ ਲਈ ਅੱਜ ਵੀ ਹਰਿਆਣੇ ਅਤੇ ਪੰਜਾਬ ਦੇ ਨੌਜਵਾਨ ਸੀਨੇ ਉੱਚੇ ਕਰਕੇ ਸਰਹੱਦਾਂ ‘ਤੇ ਖੜ੍ਹੇ ਹਨ।

ਉਨ੍ਹਾਂ ਕਿਹਾ ਕਿ ਭਾਜਪਾ ਨੂੰ ਇਸ ਭੁਲੇਖੇ ਵਿੱਚ ਨਹੀਂ ਰਹਿਣਾ ਚਾਹੀਦਾ ਕਿ ਉਹ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ ਪਾ ਕੇ ਪਾਰਟੀ ਨੂੰ ਤੋੜ ਦੇਣਗੇ ਜਾਂ ਕਿਸੇ ਵੀ ਪਾਰਟੀ ਦੇ ਬੈਂਕ ਖਾਤੇ ਨੂੰ ਫਰੀਜ਼ ਕਰਕੇ ਉਸ ਦੀ ਆਵਾਜ਼ ਨੂੰ ਬੰਦ ਕਰ ਦੇਣਗੇ। ਉਨ੍ਹਾਂ ਕਿਹਾ ਕਿ ਇਸ ਵਾਰ ਦਿੱਲੀ ਅਤੇ ਹਰਿਆਣਾ ਵਿੱਚ 25 ਮਈ ਨੂੰ ਵੋਟਿੰਗ ਹੈ, ਜੋ ਨਾਅਰਾ ਦਿੱਲੀ ਵਿੱਚ ਦਿੱਤਾ ਜਾ ਰਿਹਾ ਹੈ- 25 ਮਈ, ਭਾਜਪਾ ਗਈ, ਇਹ ਨਾਅਰਾ ਹਰਿਆਣਾ ਵਿੱਚ ਵੀ ਦਿਓ। ਪਹਿਲੇ ਚਾਰ ਪੜਾਵਾਂ ਵਿੱਚ ਭਾਜਪਾ ਨੂੰ ਪਤਾ ਲੱਗ ਗਿਆ ਹੈ ਕਿ ਉਹ 400 ਦਾ ਅੰਕੜਾ ਵੀ ਪਾਰ ਨਹੀਂ ਕਰ ਰਹੇ ਹਨ। ਜਦੋਂ ਪੀਐਮ ਮੋਦੀ ਨੂੰ ਪਤਾ ਲੱਗਾ ਕਿ ਉਹ ਹਾਰ ਰਹੇ ਹਨ ਤਾਂ ਉਨ੍ਹਾਂ ਨੇ ਧਮਕੀ ਭਰੇ ਭਾਸ਼ਣ ਦੇਣੇ ਸ਼ੁਰੂ ਕਰ ਦਿੱਤੇ।

ਉਨ੍ਹਾਂ ਕਿਹਾ ਕਿ ਮੈਂ ਢਾਈ ਸਾਲ ਤੋਂ ਪੰਜਾਬ ਦਾ ਮੁੱਖ ਮੰਤਰੀ ਹਾਂ ਅਤੇ ਅਰਵਿੰਦ ਕੇਜਰੀਵਾਲ ਅੱਠ ਸਾਲ ਤੋਂ ਦਿੱਲੀ ਦੇ ਮੁੱਖ ਮੰਤਰੀ ਹਨ। ਅਸੀਂ ਆਪਣੇ ਕੰਮਾਂ ਦੇ ਆਧਾਰ ‘ਤੇ ਵੋਟਾਂ ਮੰਗ ਰਹੇ ਹਾਂ। ਅਸੀਂ ਨਾਮ ਦੀ ਨਹੀਂ ਕੰਮ ਦੀ ਰਾਜਨੀਤੀ ਕਰਦੇ ਹਾਂ। ਮੈਂ ਸਿਰਫ਼ ਢਾਈ ਸਾਲਾਂ ਵਿੱਚ 43 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਅੱਜ ਪੰਜਾਬ ਦੇ 90% ਘਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ। ਇੱਕ ਮੁੰਡਾ ਸਾਡੇ ਘਰ ਕੰਮ ਕਰਦਾ ਹੈ, ਪਿੰਡ ਵਿੱਚ ਉਸਦੇ ਘਰ ਦਾ ਬਿਜਲੀ ਦਾ ਬਿੱਲ -40 ਰੁਪਏ ਆਇਆ। ਜੇਕਰ ਇਰਾਦਾ ਸਾਫ਼ ਹੋਵੇ ਤਾਂ ਸਥਿਤੀ ਬਦਲ ਸਕਦੀ ਹੈ। ਜਦੋਂ ਕਿ ਭਾਜਪਾ ਨੇ ਤੇਲ, ਰੇਲ, ਭੇਲ, ਏਅਰਪੋਰਟ ਅਤੇ ਐਲ.ਆਈ.ਸੀ. ਸਭ ਵੇਚ ਦਿੱਤੇ। ਦੇਸ਼ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਸਰਕਾਰ ਨੇ 540 ਮੈਗਾਵਾਟ ਦਾ ਥਰਮਲ ਪਲਾਂਟ ਖ਼ਰੀਦਿਆ ਹੈ। ਹੁਣ ਪੰਜਾਬ ਵਿੱਚ ਖੇਤੀ ਬਿਜਲੀ ਵੀ ਮੁਫ਼ਤ ਹੈ।

ਉਨ੍ਹਾਂ ਕਿਹਾ ਕਿ ਮੈਂ ਲੋਕਾਂ ਦੀ ਮਜਬੂਰੀ ਨੂੰ ਉਨ੍ਹਾਂ ਦੀ ਮਰਜ਼ੀ ‘ਚ ਬਦਲਣਾ ਚਾਹੁੰਦਾ ਹਾਂ। ਅੱਜ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣਾ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਕਰਵਾਉਣਾ ਤੁਹਾਡੀ ਮਜਬੂਰੀ ਹੈ, ਕਿਉਂਕਿ ਤੁਹਾਨੂੰ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਵਿੱਚ ਭਰੋਸਾ ਨਹੀਂ ਹੈ। ਇਸ ਲਈ ਮੈਂ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਨੂੰ ਐਨਾ ਵਧੀਆ ਬਣਾਉਣਾ ਚਾਹੁੰਦਾ ਹਾਂ ਕਿ ਪ੍ਰਾਈਵੇਟ ਸਕੂਲਾਂ ਅਤੇ ਹਸਪਤਾਲਾਂ ਦੀ ਚੋਣ ਕਰਨਾ ਆਮ ਲੋਕਾਂ ਦੀ ਚੋਣ ਹੋਵੇ, ਨਾ ਕਿ ਕੋਈ ਮਜਬੂਰੀ।

ਉਨ੍ਹਾਂ ਕਿਹਾ ਕਿ ਅਸੀਂ ਜ਼ਮੀਨ ਨਾਲ ਜੁੜੇ ਲੋਕ ਹਾਂ। ਅਸੀਂ ਜਾਣਦੇ ਹਾਂ ਕਿ ਮੁਸ਼ਕਲਾਂ ਕੀ ਹਨ। ਜਿਹੜੇ ਸੋਨੇ ਦੇ ਚਮਚੇ ਨਾਲ ਪੈਦਾ ਹੋਏ ਸਨ, ਉਨ੍ਹਾਂ ਨੂੰ ਕੀ ਪਤਾ? ਪੰਜਾਬ ਵਿੱਚ ਅਕਾਲੀ ਦਲ ਵਾਲੇ ਕਹਿੰਦੇ ਸਨ ਕਿ ਉਹ 25 ਸਾਲ ਰਾਜ ਕਰਨਗੇ। ਅੱਜ ਉਨ੍ਹਾਂ ਕੋਲ 25 ਸੀਟਾਂ ਵੀ ਨਹੀਂ ਹਨ, ਸਿਰਫ਼ ਦੋ ਸੀਟਾਂ ਹਨ। ਜਮਹੂਰੀਅਤ ਵਿੱਚ ਲੋਕ ਜਿਸ ਨੂੰ ਚਾਹੁਣ ਗੱਦੀ ‘ਤੇ ਬਿਠਾ ਸਕਦੇ ਹਨ ਅਤੇ ਜਿਸ ਨੂੰ ਚਾਹੁਣ ਫ਼ਰਸ਼ ‘ਤੇ ਬਿਠਾ ਸਕਦੇ ਹਨ। ਹਰਿਆਣਾ ਅਤੇ ਪੰਜਾਬ ਦੇ ਕਿਸਾਨ ਦੇਸ਼ ਦਾ ਪੇਟ ਪਾਲਦੇ ਹਨ। ਪਰ ਜਦੋਂ ਕਿਸਾਨ ਦਿੱਲੀ ਜਾਣਾ ਚਾਹੁੰਦੇ ਹਨ ਤਾਂ ਭਾਜਪਾ ਵਾਲੇ ਉਨ੍ਹਾਂ ਦੇ ਰਾਹ ਵਿੱਚ ਮੇਖ਼ਾਂ ਲਗਾ ਦਿੰਦੇ ਹਨ। ਪ੍ਰਧਾਨ ਮੰਤਰੀ ਮੋਦੀ ਕਿਸਾਨਾਂ ਨਾਲ ਗੱਲ ਵੀ ਨਹੀਂ ਕਰਦੇ।

ਉਨ੍ਹਾਂ ਕਿਹਾ ਕਿ ਭਾਜਪਾ ਵਾਲੇ ਕਹਿੰਦੇ ਹਨ ਕਿ ਸਿਲੰਡਰ 100 ਰੁਪਏ ਸਸਤਾ ਹੋ ਗਿਆ ਹੈ, ਪਰ ਉਹ ਇਹ ਨਹੀਂ ਦੱਸਦੇ ਕਿ 1100 ਰੁਪਏ ਮਹਿੰਗਾ ਕਿਸ ਨੇ ਕੀਤਾ? ਇਸ ਲਈ ਬੈਲਟ ਬਾਕਸ ‘ਤੇ ਇੰਡੀਆ ਗੱਠਜੋੜ ਦਾ ਬਟਨ ਬੇਸ਼ੱਕ ਪੰਜਵੇਂ ਨੰਬਰ ‘ਤੇ ਹੈ, ਪਰੰਤੂ ਆਉਣਾ ਪਹਿਲੇ ਨੰਬਰ ‘ਤੇ ਹੈ। ਇਸ ਵਾਰ ਸਾਨੂੰ ਇੱਕਜੁੱਟ ਹੋ ਕੇ ਦੇਸ਼ ਨੂੰ ਬਚਾਉਣਾ ਹੈ। ਦੇਸ਼ ਨੂੰ ਲੁੱਟਣ ਵਾਲਿਆਂ ਨੂੰ ਪਹਿਚਾਨਣਾ ਹੋਵੇਗਾ। ਇਸ ਵਾਰ ਹਰਿਆਣਾ ਦੇ ਲੋਕਾਂ ਨੂੰ ਵੀ ਬਦਲਾਅ ਕਰਨਾ ਪਵੇਗਾ। ਦੇਸ਼ ਨੂੰ ਵੇਚਣ ਵਾਲੇ ਅਤੇ ਦੇਸ਼ ਦੇ ਲੋਕਤੰਤਰ ਲਈ ਖ਼ਤਰਾ ਬਣ ਚੁੱਕੇ ਲੋਕਾਂ ਨੂੰ ਹਰਾਉਣਾ ਜ਼ਰੂਰੀ ਹੈ। ਜੇਕਰ ਦੇਸ਼ ਬਚੇਗਾ ਤਾਂ ਹੀ ਪਾਰਟੀਆਂ ਅਤੇ ਲੋਕਤੰਤਰ ਬਚੇਗਾ।

ਪੰਜਾਬ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ 43 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ, ਕੱਚੇ ਮੁਲਾਜ਼ਮਾਂ ਨੂੰ ਕੀਤਾ ਪੱਕਾ: ਡਾ. ਸੁਸ਼ੀਲ ਗੁਪਤਾ

‘ਆਪ’ਉਮੀਦਵਾਰ ਡਾ. ਸੁਸ਼ੀਲ ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਦੋ ਸਾਲਾਂ ਵਿੱਚ ਪੰਜਾਬ ਦੇ 43 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ। ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਅਤੇ ਵਪਾਰੀਆਂ ਲਈ ਹਰੀ ਰਜਿਸਟਰੀ ਚਲਾ ਕੇ ਐਨ.ਓ.ਸੀ. ਦੀ ਪਰੇਸ਼ਾਨੀ ਨੂੰ ਦੂਰ ਕੀਤਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰ ਪਿੰਡ ਵਿੱਚ ਮੁਹੱਲਾ ਕਲੀਨਿਕ ਖੋਲ੍ਹਣ ਦੇ ਨਾਲ-ਨਾਲ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਦੀ ਵੀ ਸ਼ੁਰੂਆਤ ਕੀਤੀ ਹੈ।

Tags: aapBHAGWANT SINGH MAANCM PUNJABGO VOTEKISAANLOK SABHA ELECTIONS 2024
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ‘X’ ‘ਤੇ ਲਿਖਿਆ ‘ਸਾਬਕਾ ਪ੍ਰਧਾਨ’

Punjab: ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ‘X’ ‘ਤੇ ਲਿਖਿਆ ‘ਸਾਬਕਾ ਪ੍ਰਧਾਨ’

by Ranjit Singh
October 1, 2026
0

Punjab: ਰਾਜਾ ਵੜਿੰਗ ਨੇ ਸੋਸ਼ਲ ਮੀਡੀਆ 'X' 'ਤੇ ਲਿਖਿਆ 'ਸਾਬਕਾ ਪ੍ਰਧਾਨ' ਚੰਡੀਗੜ੍ਹ, 1 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਕਾਂਗਰਸ ਵਿੱਚ...

Punjab: ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫਤਾਰ

Punjab: ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫਤਾਰ

by Ranjit Singh
October 1, 2026
0

Punjab: ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫਤਾਰ ਚੰਡੀਗੜ੍ਹ, 1 ਅਕਤੂਬਰ 2026 (ਵਿਸ਼ਵ ਵਾਰਤਾ): ਗੁਰਦਾਸਪੁਰ ਪੁਲਿਸ...

Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ

Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ

by Ranjit Singh
October 1, 2026
0

Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ - ਕੇਂਦਰ ਨੇ ਸੁਰੱਖਿਆ ਚਿੰਤਾਵਾਂ ਦਾ ਦਿੱਤਾ ਹਵਾਲਾ ਚੰਡੀਗੜ੍ਹ,...

Punjab Weather: ਪੰਜਾਬ ਦਾ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਕੋਈ ਚੇਤਾਵਨੀ ਨਹੀਂ

Punjab Weather: ਪੰਜਾਬ ਦਾ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਕੋਈ ਚੇਤਾਵਨੀ ਨਹੀਂ

by Ranjit Singh
October 1, 2026
0

Punjab Weather: ਪੰਜਾਬ ਦਾ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਕੋਈ ਚੇਤਾਵਨੀ ਨਹੀਂ ਚੰਡੀਗੜ੍ਹ, 1 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ‘X’ ‘ਤੇ ਲਿਖਿਆ ‘ਸਾਬਕਾ ਪ੍ਰਧਾਨ’

Punjab: ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ‘X’ ‘ਤੇ ਲਿਖਿਆ ‘ਸਾਬਕਾ ਪ੍ਰਧਾਨ’

by Ranjit Singh
October 1, 2026
0

Punjab: ਰਾਜਾ ਵੜਿੰਗ ਨੇ ਸੋਸ਼ਲ ਮੀਡੀਆ 'X' 'ਤੇ ਲਿਖਿਆ 'ਸਾਬਕਾ ਪ੍ਰਧਾਨ' ਚੰਡੀਗੜ੍ਹ, 1 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਕਾਂਗਰਸ ਵਿੱਚ...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
4 weeks ago
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5  ਸਤੰਬਰ  (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 