ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਪੀਊਸ਼ ਗੋਇਲ ਨੂੰ ਚਿੱਠੀ ਲਿਖ ਕੇ ਗ੍ਰਾਮੀਣ ਵਿਕਾਸ ਫੰਡ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਕੀਤੀ ਮੰਗ
ਪੜ੍ਹੋ, ਕੇਂਦਰ ਨੇ ਰੋਕਿਆ ਪੰਜਾਬ ਦਾ ਕਿੰਨੇ ਸੌ ਕਰੋੜ ਦਾ ਫੰਡ
ਚੰਡੀਗੜ੍ਹ, 26 ਜੁਲਾਈ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਨੇ ਕੇਂਦਰ ਤੋਂ ਆਰਡੀਐਫ (ਰੂਰਲ ਡਿਵੈਲਪਮੈਂਟ ਫੰਡ ) ਦੇ 1760 ਕਰੋੜ ਰੁਪਏ ਮੰਗੇ ਹਨ। ਇਸ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਪੀਊਸ਼ ਗੋਇਲ ਨੂੰ ਚਿੱਠੀ ਵੀ ਲਿਖੀ ਹੈ। ਦੱਸ ਦਈਏ ਕਿ ਕੇਂਦਰ ਸਰਕਾਰ ਨੇ ਪੰਜਾਬ ਦਾ ਗ੍ਰਾਮੀਣ ਵਿਕਾਸ ਫੰਡ ਰੋਕ ਲਿਆ ਸੀ,ਕੇਂਦਰ ਨੇ ਕਿਹਾ ਸੀ ਕਿ ਫੰਡ ਦੀ ਵਰਤੋਂ ਸਹੀ ਢੰਗ ਨਾਲ ਨਹੀਂ ਹੋ ਰਹੀ ਹੈ। ਜਿਸ ਤੋਂ ਬਾਅਦ ਵਿਧਾਨ ਸਭਾ ਸੈਸ਼ਨ ਵਿੱਚ ਆਰਡੀਐਫ ਸੋਧ ਬਿਲ ਨੂੰ ਪੇਸ਼ ਕੀਤਾ ਗਿਆ ਸੀ। ਚਿੱਠੀ ਵਿੱਚ ਮੁੱਖ ਮੰਤਰੀ ਨੇ ਜਿਕਰ ਕੀਤਾ ਹੈ ਕਿ ਵਿਧਾਨ ਸਭਾ ਸੈਸ਼ਨ ਦੌਰਾਨ ਆਰਡੀਐਫ ਸੋਧ ਬਿਲ ਨੂੰ ਪਾਸ ਕੀਤਾ ਕੀਤਾ ਜਾ ਚੁੱਕਾ ਹੈ। ਜਿਸ ਨੂੰ ਰਾਜਪਾਲ ਵੱਲੋਂ ਵੀ ਮੰਨਜ਼ੂਰੀ ਦਿੱਤੀ ਜਾ ਚੁੱਕੀ ਹੈ। ਜਿਸ ਤੋਂ ਬਾਅਦ ਉਹਨਾਂ ਨੇ ਮੰਗ ਕੀਤੀ ਹੈ ਕਿ ਪਿਛਲੀਆਂ ਦੋ ਫਸਲਾਂ ਦਾ ਬਣਦਾ ਫੰਡ ਜਲਦ ਤੋਂ ਜਲਦ ਜਾਰੀ ਕੀਤਾ ਜਾਵੇ।