ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ 9 ਦਸੰਬਰ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਅੱਜ ਦੇਸ਼ ਦੀ ਰਾਜਧਾਨੀ ਦਿੱਲੀ ਦੌਰੇ ਤੇ ਹਨ। ਇਸ ਦੌਰਾਨ ਉਹਨਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਦੱਸਿਆ ਕਿ ਉਹਨਾਂ ਨੇ ਬਾਰਡਰ ਪਾਰ ਤੋਂ ਵੱਧ ਰਹੀਆਂ ਡਰੋਨ ਐਕਟੀਵਿਟੀਆਂ, ਫੈਂਸਿੰਗ ਤੋਂ ਪਾਰ ਕਿਸਾਨਾਂ ਨੂੰ ਖੇਤੀ ਕਰਨ ਲਈ ਆਉਂਦੀਆਂ ਮੁਸ਼ਕਿਲਾਂ ਅਤੇ ਪੰਜਾਬ ਪੁਲਿਸ ਦੀ ਮਾਡਰਨਾਈਜੇਸ਼ਨ ਵਰਗੇ ਮੁੱਦੇ ਗ੍ਰਹਿ ਮੰਤਰੀ ਕੋਲ ਚੁੱਕੇ ਹਨ।