ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਬਿਜਲੀ ਮੰਤਰੀ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 27ਫਰਵਰੀ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਦੀਆਂ ਕੋਸ਼ਿਸ਼ਾਂ ਸਦਕਾ ਕੇਂਦਰ ਨੇ ਉੜੀਸਾ ਤੋਂ ਸਮੁੰਦਰ ਰਾਹੀਂ ਕੋਲਾ ਲਿਆਉਣ ਦੀ ਸ਼ਰਤ ਹਟਾ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿਖੇ ਕੇਂਦਰੀ ਬਿਜਲੀ ਮੰਤਰੀ ਨਾਲ ਅੱਜ ਮੁਲਾਕਾਤ ਕੀਤੀ। ਸ਼ਰਤ ਹਟਾਉਣ ‘ਤੇ ਮੁੱਖ ਮੰਤਰੀ ਨੇ ਕੇਂਦਰੀ ਬਿਜਲੀ ਮੰਤਰੀ ਦਾ ਧੰਨਵਾਦ ਕੀਤਾ। ਮੁਲਾਕਾਤ ਦੌਰਾਨ ਮੱਧ ਪ੍ਰਦੇਸ਼ ਤੋਂ ਸੋਲਰ ਬਿਜਲੀ ਦੀ ਪੂਰਤੀ ‘ਤੇ ਵੀ ਚਰਚਾ ਹੋਈ। ਇਸ ਦੌਰਾਨ ਪਛਵਾੜਾ ਕੋਲ ਮਾਈਨ ਦੀ ਸਮਰੱਥਾ ਵਧਾਉਣ ‘ਤੇ ਵੀ ਗੱਲਬਾਤ ਹੋਈ।
ਇਸ ਮੁਲਾਕਾਤ ਦੀ ਜਾਣਕਾਰੀ ਮੁੱਖ ਮੰਤਰੀ ਮਾਨ ਨੇ ਸ਼ੋੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ ਉਹਨਾਂ ਨੇ ਲਿਖਿਆ ਕੇਂਦਰੀ ਬਿਜਲੀ ਮੰਤਰੀ @OfficeOfRKSingh ਜੀ ਨਾਲ ਮੁਲਾਕਾਤ ਕਰ ਉੜੀਸਾ ਤੋਂ ਕੋਲਾ ਸਮੁੰਦਰ ਰਾਹੀਂ ਪੰਜਾਬ ਲਿਆਉਣ ਦੀ ਸ਼ਰਤ ਹਟਾਉਣ ‘ਤੇ ਧੰਨਵਾਦ ਕੀਤਾ ਤੇ ਗਰਮੀ ‘ਚ ਮੱਧ ਪ੍ਰਦੇਸ਼ ਤੋਂ ਸੋਲਰ ਬਿਜਲੀ ਦੀ ਪੂਰਤੀ ਤੇ ਪਛਵਾੜਾ ਕੋਲ ਮਾਈਨ ਦੀ ਸਮਰੱਥਾ ਵਧਾਉਣ ‘ਤੇ ਚਰਚਾ ਕੀਤੀ… ਇਸ ਵਾਰ ਵੀ ਗਰਮੀਆਂ ‘ਚ ਬਿਜਲੀ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ…”
ਕੇਂਦਰੀ ਬਿਜਲੀ ਮੰਤਰੀ @OfficeOfRKSingh ਜੀ ਨਾਲ ਮੁਲਾਕਾਤ ਕਰ ਉੜੀਸਾ ਤੋਂ ਕੋਲਾ ਸਮੁੰਦਰ ਰਾਹੀਂ ਪੰਜਾਬ ਲਿਆਉਣ ਦੀ ਸ਼ਰਤ ਹਟਾਉਣ 'ਤੇ ਧੰਨਵਾਦ ਕੀਤਾ ਤੇ ਗਰਮੀ 'ਚ ਮੱਧ ਪ੍ਰਦੇਸ਼ ਤੋਂ ਸੋਲਰ ਬਿਜਲੀ ਦੀ ਪੂਰਤੀ ਤੇ ਪਛਵਾੜਾ ਕੋਲ ਮਾਈਨ ਦੀ ਸਮਰੱਥਾ ਵਧਾਉਣ 'ਤੇ ਚਰਚਾ ਕੀਤੀ…
ਇਸ ਵਾਰ ਵੀ ਗਰਮੀਆਂ 'ਚ ਬਿਜਲੀ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ… pic.twitter.com/p117ca3TBt— Bhagwant Mann (@BhagwantMann) February 27, 2023