ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਲਿਆ ਨਿਸ਼ਾਨੇ ਤੇ
ਪੜ੍ਹੋ, ਕੈਪਟਨ ਅਮਰਿੰਦਰ ਸਿੰਘ, ਜਾਖੜ ਤੇ ਹੋਰ ਭਾਜਪਾ ਆਗੂਆਂ ਨੂੰ ਕੀ ਕੀਤਾ ਸਵਾਲ
ਚੰਡੀਗੜ੍ਹ,4ਮਈ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਨੇ ਹਾੜੀ ਸੀਜ਼ਨ ਵਿੱਚ ਹੋਏ ਨੁਕਸਾਨ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ਤੇ ਨਿਸ਼ਾਨਾ ਸਾਧਿਆ ਹੈ। ਇਸ ਦੇ ਨਾਲ ਹੀ ਉਹਨਾਂ ਨੇ ਪੰਜਾਬ ਦੇ ਭਾਜਪਾ ਆਗੂਆਂ ਨੂੰ ਵੀ ਸਵਾਲ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ “ਭਾਜਪਾ ਦਾ ਪੰਜਾਬ ਵਿਰੋਧੀ ਤੇ ਕਿਸਾਨ ਵਿਰੋਧੀ ਚਿਹਰਾ ਨੰਗਾ ..ਸਾਡੀਆਂ ਕੋਸ਼ਿਸ਼ਾਂ ਦੇ ਬਾਵਜੂਦ ਇਸ ਹਾੜੀ ਸੀਜਨ ਚ ਮਾਰਕੀਟ ਫ਼ੀਸ 3% ਤੋਂ ਘਟਾ ਕੇ 2% ਕਰ ਦਿੱਤੀ ਅਤੇ RDF 3% ਤੋਂ 0% ਕੀਤਾ …ਪੰਜਾਬ ਦਾ ਨੁਕਸਾਨ 250 ਕਰੋੜ ਮਾਰਕੀਟ ਫ਼ੀਸ ਤੇ 750 ਕਰੋੜ RDF ਕੁੱਲ 1000 ਕਰੋੜ ਕੈਪਟਨ,ਜਾਖੜ, ਮਨਪੀੑਤ ਬਾਦਲ,ਬੈਂਸ ਭਰਾ.ਰਾਣਾ ਸੋਢੀ,ਕਾਂਗੜ,ਫ਼ਤਿਹਜੰਗ ਬਾਜਵਾ,ਇੰਦਰ ਅਟਵਾਲ ਜੋ ਨਵੇਂ ਨਵੇਂ ਭਾਜਪਾਈ ਬਣੇ ਨੇ ਇੰਨਾਂ ਚ ਹਿੰਮਤ ਹੈ ਕਿ ਇਸ ਨੁਕਸਾਨ ਦਾ ਮੁੱਦਾ ਮੋਦੀ ਜੀ ਕੋਲ ਚੁੱਕਣਗੇ ???”
ਭਾਜਪਾ ਦਾ ਪੰਜਾਬ ਵਿਰੋਧੀ ਤੇ ਕਿਸਾਨ ਵਿਰੋਧੀ ਚਿਹਰਾ ਨੰਗਾ ..ਸਾਡੀਆਂ ਕੋਸ਼ਿਸ਼ਾਂ ਦੇ ਬਾਵਜੂਦ ਇਸ ਹਾੜੀ ਸੀਜਨ ਚ ਮਾਰਕੀਟ ਫ਼ੀਸ 3% ਤੋਂ ਘਟਾ ਕੇ 2% ਕਰ ਦਿੱਤੀ ਅਤੇ RDF 3% ਤੋਂ 0% ਕੀਤਾ …ਪੰਜਾਬ ਦਾ ਨੁਕਸਾਨ 250 ਕਰੋੜ ਮਾਰਕੀਟ ਫ਼ੀਸ ਤੇ 750 ਕਰੋੜ RDF ਕੁੱਲ 1000 ਕਰੋੜ
ਕੈਪਟਨ,ਜਾਖੜ, ਮਨਪੀੑਤ ਬਾਦਲ,ਬੈਂਸ ਭਰਾ.ਰਾਣਾ…— Bhagwant Mann (@BhagwantMann) May 4, 2023