ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਮੀਟਿੰਗ
ਪੜ੍ਹੋ ਕਦੋਂ ਅਤੇ ਕਿੱਥੇ ਹੋਵੇਗੀ ਮੀਟਿੰਗ ਅਤੇ ਕੀ ਹੈ ਮੀਟਿੰਗ ਦਾ ਅਜੰਡਾ
ਚੰਡੀਗੜ੍ਹ,27 ਜੂਨ(ਵਿਸ਼ਵ ਵਾਰਤਾ)- ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਸਰਕਾਰ ਦਾ ਸਾਲ 2022-23 ਲਈ ਬਜਟ ਵਿਧਾਨ ਸਭਾ ਵਿੱਚ ਪੇਸ਼ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੱਲ੍ਹ 28 ਜੂਨ ਨੂੰ ਦੁਪਹਿਰ 02:30 ਵਜੇ ਪੰਜਾਬ ਸਿਵਲ ਸਕੱਤਰੇਤ-1,ਚੰਡੀਗੜ੍ਹ ਵਿਖੇ ਆਪਣੀ ਕੈਬਨਿਟ ਦੀ ਮੀਟਿੰਗ ਸੱਦ ਲਈ ਹੈ। ਇਸ ਮੀਟਿੰਗ ਦਾ ਅਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।