ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਰਵਿਦਾਸ ਪ੍ਰਕਾਸ਼ ਪੁਰਬ ਤੇ ਪੰਜਾਬ ਵਾਸੀਆਂ ਨੂੰ ਦਿੱਤੀ ਵਧਾਈ
ਖੁਰਾਲਗੜ੍ਹ ਵਿਖੇ ਗੁਰੂ ਰਵਿਦਾਸ ਮੈਮੋਰੀਅਲ ਸੰਗਤਾਂ ਨੂੰ ਕਰਨਗੇ ਸਮਰਪਿਤ
ਚੰਡੀਗੜ੍ਹ,24ਫਰਵਰੀ(ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਤੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਮਾਨ ਅੱਜ ਖੁਰਾਲਗੜ੍ਹ ਵਿਖੇ ਗੁਰੂ ਰਵਿਦਾਸ ਮੈਮੋਰੀਅਲ ਸੰਗਤਾਂ ਨੂੰ ਸਮਰਪਿਤ ਕਰਨਗੇ। ਇਸ ਦੀ ਜਾਣਕਾਰੀ ਮੁੱਖ ਮੰਤਰੀ ਮਾਨ ਨੇ ਖੁਦ ਸ਼ੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਦਿੱਤੀ ਹੈ। ਸੀਐੱਮ ਮਾਨ ਨੇ ਲਿਖਿਆ ” ਸ੍ਰੀ ਗੁਰੂ ਰਵਿਦਾਸ ਜੀ ਦੇ ਆਗਮਨ ਪੁਰਬ ਦੀਆਂ ਬਹੁਤ ਬਹੁਤ ਵਧਾਈਆਂ… ਇਸ ਪਵਿੱਤਰ ਦਿਹਾੜੇ ਮੌਕੇ ‘ਗੁਰੂ ਰਵਿਦਾਸ ਮੈਮੋਰੀਅਲ’ ਸ੍ਰੀ ਖੁਰਾਲਗੜ੍ਹ ਸਾਹਿਬ, ਸੰਗਤਾਂ ਨੂੰ ਸਮਰਪਿਤ ਕਰ ਰਹੇ ਹਾਂ… ਮੈਂ ਆਪਣੇ ਆਪ ਨੂੰ ਬਹੁਤ ਭਾਗਾਂ ਵਾਲਾ ਮਹਿਸੂਸ ਕਰ ਰਿਹਾ ਹਾਂ ਕਿ ਇਹ ਸੇਵਾ ਮੇਰੇ ਹਿੱਸੇ ਆਈ…”