• Latest
  • Trending
ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਮੀਤ ਖੁੱਡੀਆਂ ਲਈ ਕੀਤਾ ਪ੍ਰਚਾਰ, ਬਠਿੰਡਾ ‘ਚ ਕੀਤੀ ਵਿਸ਼ਾਲ ਜਨਸਭਾ, ਲੋਕਾਂ ਨੂੰ ਗੁਰਮੀਤ ਖੁੱਡੀਆਂ ਨੂੰ ਜਿਤਾਉਣ ਦੀ ਕੀਤੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਮੀਤ ਖੁੱਡੀਆਂ ਲਈ ਕੀਤਾ ਪ੍ਰਚਾਰ, ਬਠਿੰਡਾ ‘ਚ ਕੀਤੀ ਵਿਸ਼ਾਲ ਜਨਸਭਾ, ਲੋਕਾਂ ਨੂੰ ਗੁਰਮੀਤ ਖੁੱਡੀਆਂ ਨੂੰ ਜਿਤਾਉਣ ਦੀ ਕੀਤੀ ਅਪੀਲ

2 years ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 minute ago
Punjab: ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ‘X’ ‘ਤੇ ਲਿਖਿਆ ‘ਸਾਬਕਾ ਪ੍ਰਧਾਨ’

Punjab: ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ‘X’ ‘ਤੇ ਲਿਖਿਆ ‘ਸਾਬਕਾ ਪ੍ਰਧਾਨ’

13 minutes ago
Punjab: ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫਤਾਰ

Punjab: ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫਤਾਰ

26 minutes ago
Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ

Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ

49 minutes ago
Punjab Weather: ਪੰਜਾਬ ਦਾ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਕੋਈ ਚੇਤਾਵਨੀ ਨਹੀਂ

Punjab Weather: ਪੰਜਾਬ ਦਾ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਕੋਈ ਚੇਤਾਵਨੀ ਨਹੀਂ

1 hour ago
National: ਵਟਸਐਪ ਨੇ ਬੱਚਿਆਂ ਦੀ ਸੁਰੱਖਿਆ ਲਈ ਨਵੇਂ ਪੇਰੈਂਟਲ ਕੰਟਰੋਲ ਫੀਚਰ ਕੀਤੇ ਜਾਰੀ

National: ਵਟਸਐਪ ਨੇ ਬੱਚਿਆਂ ਦੀ ਸੁਰੱਖਿਆ ਲਈ ਨਵੇਂ ਪੇਰੈਂਟਲ ਕੰਟਰੋਲ ਫੀਚਰ ਕੀਤੇ ਜਾਰੀ

2 hours ago
Asian Games Cricket: ਭਾਰਤ ਸ਼੍ਰੀਲੰਕਾ ਨੂੰ ਹਰਾ ਕੇ ਫਾਈਨਲ ‘ਚ

Asian Games Cricket: ਭਾਰਤ ਸ਼੍ਰੀਲੰਕਾ ਨੂੰ ਹਰਾ ਕੇ ਫਾਈਨਲ ‘ਚ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Asian Games: ਭਾਰਤ ਨੇ ਏਸ਼ੀਆਈ ਖੇਡਾਂ ਵਿੱਚ ਦਿਨ ਦਾ ਤੀਜਾ ਤਗਮਾ ਜਿੱਤਿਆ

Asian Games: ਭਾਰਤ ਨੇ ਏਸ਼ੀਆਈ ਖੇਡਾਂ ਵਿੱਚ ਦਿਨ ਦਾ ਤੀਜਾ ਤਗਮਾ ਜਿੱਤਿਆ

3 hours ago
Asian Games Semifinal: ਪੜ੍ਹੋ ਭਾਰਤ ਨੇ ਸ਼੍ਰੀਲੰਕਾ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Asian Games Semifinal: ਪੜ੍ਹੋ ਭਾਰਤ ਨੇ ਸ਼੍ਰੀਲੰਕਾ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
International: ਅਮਰੀਕਾ ’ਚ 20 ਲੱਖ ਡਾਲਰ ਦੀ ਕਾਰਗੋ ਚੋਰੀ ਅਤੇ ਸਾਜ਼ਿਸ਼ ਦੇ ਮਾਮਲੇ ’ਚ ਦੋ ਭਾਰਤੀ ਦੋਸ਼ੀ ਕਰਾਰ

International: ਅਮਰੀਕਾ ’ਚ 20 ਲੱਖ ਡਾਲਰ ਦੀ ਕਾਰਗੋ ਚੋਰੀ ਅਤੇ ਸਾਜ਼ਿਸ਼ ਦੇ ਮਾਮਲੇ ’ਚ ਦੋ ਭਾਰਤੀ ਦੋਸ਼ੀ ਕਰਾਰ

4 hours ago
Punjab: ਪੰਜਾਬ ਦੇ ਰੈਗੂਲਰ DGP ਦੀ ਨਿਯੁਕਤੀ ਦਾ ਮਾਮਲਾ: ਹਾਈਕੋਰਟ ’ਚ ਅੱਜ ਸੁਣਵਾਈ

Punjab: ਪੰਜਾਬ ਦੇ ਰੈਗੂਲਰ DGP ਦੀ ਨਿਯੁਕਤੀ ਦਾ ਮਾਮਲਾ: ਹਾਈਕੋਰਟ ’ਚ ਅੱਜ ਸੁਣਵਾਈ

4 hours ago
Hindi News
English News
Thursday, October 1, 2026
No Result
View All Result
34 °c
Chandigarh
28 ° Fri
28 ° Sat
27 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਮੀਤ ਖੁੱਡੀਆਂ ਲਈ ਕੀਤਾ ਪ੍ਰਚਾਰ, ਬਠਿੰਡਾ ‘ਚ ਕੀਤੀ ਵਿਸ਼ਾਲ ਜਨਸਭਾ, ਲੋਕਾਂ ਨੂੰ ਗੁਰਮੀਤ ਖੁੱਡੀਆਂ ਨੂੰ ਜਿਤਾਉਣ ਦੀ ਕੀਤੀ ਅਪੀਲ

ਵਿਰੋਧੀ ਰਾਸ਼ਨ ਸਕੀਮ ਬਾਰੇ ਝੂਠੀਆਂ ਅਫਵਾਹਾਂ ਫੈਲਾ ਰਹੇ ਹਨ- ਭਗਵੰਤ ਮਾਨ

May 21, 2024
in ਸਿਆਸੀ, ਖਬਰਾਂ, ਪੰਜਾਬ
ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਮੀਤ ਖੁੱਡੀਆਂ ਲਈ ਕੀਤਾ ਪ੍ਰਚਾਰ, ਬਠਿੰਡਾ ‘ਚ ਕੀਤੀ ਵਿਸ਼ਾਲ ਜਨਸਭਾ, ਲੋਕਾਂ ਨੂੰ ਗੁਰਮੀਤ ਖੁੱਡੀਆਂ ਨੂੰ ਜਿਤਾਉਣ ਦੀ ਕੀਤੀ ਅਪੀਲ

‘ਆਪ’ ਪਹਿਲੀ ਸਰਕਾਰ, ਜੋ ਆਟਾ ਅਤੇ ਕਣਕ ਵਿਚ ਵਿਕਲਪ ਦੇ ਰਹੇ -ਭਗਵੰਤ ਮਾਨ

ਪਹਿਲੀਆਂ ਸਰਕਾਰਾਂ 3 ਮਹੀਨਿਆਂ ਬਾਅਦ ਇਕ ਵਾਰ ਰਾਸ਼ਨ ਦਿੰਦੀਆਂ ਸਨ, ਮੇਰੀ ਸਰਕਾਰ ਹਰ ਮਹੀਨੇ ਰਾਸ਼ਨ ਲੋਕਾਂ ਦੇ ਘਰਾਂ ਤੱਕ ਪਹੁੰਚਾ ਰਹੀ ਹੈ-ਭਗਵੰਤ ਮਾਨ

ਬਾਬਾ ਸਾਹਿਬ ਜੀ ਦੇ ਪਾਏ ਪੂਰਨਿਆਂ ‘ਤੇ ਚੱਲ ਕੇ ਸਰਕਾਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ, ਅਸੀਂ ਗ਼ਰੀਬ ਅਤੇ ਦਲਿਤ ਪਰਿਵਾਰਾਂ ਦੀਆਂ ਮਜਬੂਰੀਆਂ ਨੂੰ ਮਰਜ਼ੀ ‘ਚ ਬਦਲ ਕੇ ਰਹਾਂਗੇ-ਭਗਵੰਤ ਮਾਨ

ਦਲਿਤ ਵਿਦਿਆਰਥੀਆਂ ‘ਤੇ ਕਿਹਾ- ਪਿਛਲੀ ਸਰਕਾਰ ਦੇ ਮੰਤਰੀ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ੇ ਦੇ ਪੈਸੇ ਖਾ ਗਏ, ਅਸੀਂ ਸਖ਼ਤ ਹੁਕਮ ਦਿੱਤੇ ਹਨ ਕਿ ਸਕਾਲਰਸ਼ਿਪ ਦੇ ਪੈਸੇ ਕਾਰਨ ਕਿਸੇ ਵੀ ਵਿਦਿਆਰਥੀ ਦੀ ਡਿਗਰੀ ਨਾ ਰੋਕੀ ਜਾਵੇ

ਹਰਸਿਮਰਤ ਕੌਰ ਬਾਦਲ ਨੇ 3 ਕਾਲੇ ਖੇਤੀ ਕਾਨੂੰਨਾਂ ਦਾ ਸਮਰਥਨ ਕਰਕੇ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨਾਲ ਕੀਤਾ ਵੱਡਾ ਧੋਖਾ – ਗੁਰਮੀਤ ਸਿੰਘ ਖੁੱਡੀਆਂ

ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਮੀਤ ਖੁੱਡੀਆਂ ਲਈ ਕੀਤਾ ਪ੍ਰਚਾਰ, ਬਠਿੰਡਾ ‘ਚ ਕੀਤੀ ਵਿਸ਼ਾਲ ਜਨਸਭਾ, ਲੋਕਾਂ ਨੂੰ ਗੁਰਮੀਤ ਖੁੱਡੀਆਂ ਨੂੰ ਜਿਤਾਉਣ ਦੀ ਕੀਤੀ ਅਪੀਲ

ਬਠਿੰਡਾ/ਚੰਡੀਗੜ੍ਹ, 21 ਮਈ -ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਬਠਿੰਡਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਬਠਿੰਡਾ ਵਿਖੇ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੂੰ ਹਰਾ ਕੇ ਗੁਰਮੀਤ ਖੁੱਡੀਆਂ ਨੂੰ ਜਿਤਾਉਣ ਦੀ ਅਪੀਲ ਕੀਤੀ।

ਭਾਸ਼ਣ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਤ ਰਾਮ ਉਦਾਸੀ ਦੀ ਕਵਿਤਾ ‘ਤੂੰ ਮੱਘਦਾ ਰਹੀਂ ਵੇ ਸੂਰਜਾ, ਕੰਮੀਆਂ ਦੇ ਵੇਹੜੇ!’ਦਾ ਗਾਇਨ ਕਰਦਿਆਂ ਕਿਹਾ ਕਿ ਅਸੀਂ ਸੰਤ ਰਾਮ ਉਦਾਸੀ, ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ ਮੰਨਣ ਵਾਲੇ ਲੋਕ ਹਾਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਅਸੀਂ ਸਭ ਤੋਂ ਪਹਿਲਾਂ ਸਰਕਾਰੀ ਦਫ਼ਤਰਾਂ ‘ਚ ਆਗੂਆਂ ਦੀ ਥਾਂ ‘ਤੇ ਸ਼ਹੀਦ ਭਗਤ ਸਿੰਘ ਅਤੇ ਅੰਬੇਡਕਰ ਦੀਆਂ ਫ਼ੋਟੋਆਂ ਲਗਾਉਣ ਦਾ ਕੰਮ ਕੀਤਾ, ਕਿਉਂਕਿ ਭਗਤ ਸਿੰਘ ਨੇ ਦੇਸ਼ ਨੂੰ ਆਜ਼ਾਦੀ ਦਿਵਾਈ ਅਤੇ ਡਾ. ਅੰਬੇਡਕਰ ਜੀ ਨੇ ਸੰਵਿਧਾਨ ਲਿਖ ਕੇ ਦੇਸ਼ ਦੀ ਆਜ਼ਾਦੀ ਨੂੰ ਬਚਾਇਆ।

ਭਗਵੰਤ ਮਾਨ ਨੇ ਕਿਹਾ ਕਿ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਹਿੰਦੇ ਸਨ ਕਿ ਗ੍ਰੀਨ ਕਾਰਡ, ਨੀਲੇ ਕਾਰਡ, ਲਾਲ ਕਾਰਡ ਅਤੇ ਪੀਲੇ ਕਾਰਡ ਨਾਲ ਦੇਸ਼ ਦੀ ਗਰੀਬੀ ਦੂਰ ਨਹੀਂ ਕੀਤੀ ਜਾ ਸਕਦੀ। ਸਿੱਖਿਆ ਰਾਹੀਂ ਹੀ ਗਰੀਬੀ ਦੂਰ ਕੀਤੀ ਜਾ ਸਕਦੀ ਹੈ। ਇਸੇ ਲਈ ਬਾਬਾ ਸਾਹਿਬ ਨੇ ਸਿੱਖਿਆ ‘ਤੇ ਬਹੁਤ ਜ਼ੋਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਾਬਾ ਸਾਹਿਬ ਦੇ ਅਧੂਰੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ। ‘ਆਪ’ ਸਰਕਾਰ ਦਿੱਲੀ ਅਤੇ ਪੰਜਾਬ ਵਿੱਚ ਗਰੀਬ ਬੱਚਿਆਂ ਦੀ ਚੰਗੀ ਸਿੱਖਿਆ ਲਈ ਵਿਸ਼ਵ ਪੱਧਰੀ ਸਕੂਲ ਬਣਾ ਰਹੀ ਹੈ ਅਤੇ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਕਰ ਰਹੀ ਹੈ। ਬਠਿੰਡਾ ਜਨ ਸਭਾ ਦਾ ਸਿਰਲੇਖ (ਟਾਈਟਲ) ਵੀ ਇਹੀ ਰੱਖਿਆ ਗਿਆ, ‘ਬਾਬਾ ਸਾਹਿਬ ਤੇਰਾ ਸੁਪਨਾ ਅਧੂਰਾ, ਕੇਜਰੀਵਾਲ ਤੇ ਭਗਵੰਤ ਮਾਨ ਕਰੇਗਾ ਪੂਰਾ’।

ਉਨ੍ਹਾਂ ਕਿਹਾ ਕਿ ਮੈਂ ਆਮ ਲੋਕਾਂ ਦੀ ਮਜਬੂਰੀ ਨੂੰ ਉਨ੍ਹਾਂ ਦੀ ਇੱਛਾ ਵਿਚ ਬਦਲਣਾ ਚਾਹੁੰਦਾ ਹਾਂ। ਅੱਜ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣਾ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਕਰਵਾਉਣਾ ਤੁਹਾਡੀ ਮਜਬੂਰੀ ਹੈ। ਤੁਹਾਨੂੰ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ‘ਤੇ ਇਸ ਸਮੇਂ ਭਰੋਸਾ ਨਹੀਂ ਹੈ, ਕਿਉਂਕਿ ਉੱਥੇ ਚੰਗੀਆਂ ਸਹੂਲਤਾਂ ਅਤੇ ਪ੍ਰਬੰਧ ਨਹੀਂ ਹਨ। ਇਸ ਲਈ ਮੈਂ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਵਿੱਚ ਐਨਾ ਸੁਧਾਰ ਕਰਨਾ ਚਾਹੁੰਦਾ ਹਾਂ ਕਿ ਪ੍ਰਾਈਵੇਟ ਸਕੂਲਾਂ ਅਤੇ ਹਸਪਤਾਲਾਂ ਨੂੰ ਚੁਣਨਾ ਆਮ ਲੋਕਾਂ ਦੀ ਪਸੰਦ ਹੋਵੇ, ਮਜਬੂਰੀ ਨਹੀਂ।

ਦਲਿਤ ਵਿਦਿਆਰਥੀਆਂ ਬਾਰੇ ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੇ ਮੰਤਰੀਆਂ ਨੇ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ੇ ਦੇ ਪੈਸੇ ਦਾ ਗਬਨ ਕੀਤਾ, ਜਿਸ ਕਾਰਨ ਕੇਂਦਰ ਨੇ ਵਜ਼ੀਫ਼ੇ ਦੇ ਪੈਸੇ ਦੇਣਾ ਬੰਦ ਕਰ ਦਿੱਤਾ। ਹੁਣ ਅਸੀਂ ਸਖ਼ਤ ਹੁਕਮ ਦਿੱਤੇ ਹਨ ਕਿ ਕਿਸੇ ਵੀ ਦਲਿਤ ਵਿਦਿਆਰਥੀ ਦੀ ਡਿਗਰੀ ਵਜ਼ੀਫ਼ੇ ਦੇ ਪੈਸੇ ਕਾਰਨ ਨਾ ਰੋਕੀ ਜਾਵੇ ਤਾਂ ਜੋ ਉਨ੍ਹਾਂ ਦਾ ਸਾਲ ਬਰਬਾਦ ਨਾ ਹੋਵੇ।

ਉਨ੍ਹਾਂ ਪੰਜਾਬ ਸਰਕਾਰ ਦੀ ਘਰ-ਘਰ ਰਾਸ਼ਨ ਸਕੀਮ ਬਾਰੇ ਵੀ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਅਸੀਂ ਰਾਸ਼ਨ ਨਹੀਂ ਘਟਾਇਆ, ਇਹ ਲੋਕ 3 ਮਹੀਨੇ ਬਾਅਦ 15 ਕਿੱਲੋ ਰਾਸ਼ਨ ਦਿੰਦੇ ਸਨ, ਜਦੋਂ ਕਿ ਹੁਣ ਅਸੀਂ ਹਰ ਮਹੀਨੇ 5 ਕਿੱਲੋ ਰਾਸ਼ਨ ਦੇ ਰਹੇ ਹਾਂ। ਇਸਦੇ ਨਾਲ ਹੀ ਮਾਨ ਨੇ ਕਿਹਾ ਕਿ ਕਿਸੇ ਨੇ ਇਹ ਵੀ ਅਫ਼ਵਾਹ ਫੈਲਾਈ ਹੈ ਕਿ ਸਰਕਾਰ ਵੱਲੋਂ ਸਿਰਫ਼ ਆਟਾ ਹੀ ਦਿੱਤਾ ਜਾਵੇਗਾ। ਅਜਿਹਾ ਨਹੀਂ ਹੈ। ਇਹ ਬਿਲਕੁਲ ਗ਼ਲਤ ਖ਼ਬਰ ਹੈ। ਲੋਕਾਂ ਕੋਲ ਦੋਵੇਂ ਵਿਕਲਪ ਹਨ। ਤੁਸੀਂ ਆਟਾ ਜਾਂ ਕਣਕ ਵਿਚੋਂ ਕੁੱਝ ਵੀ ਲੈ ਸਕਦੇ ਹੋ। ਉਨ੍ਹਾਂ ਕਿਹਾ ਅਸੀਂ ਲੋਕਾਂ ਨੂੰ ਮੰਡੀਆਂ ਵਿੱਚ ਆਈ ਲਾਲ ਰੰਗ ਦੀ ਇਕ ਨੰਬਰ ਅਤੇ ਬਿਲਕੁਲ ਤਾਜ਼ਾ ਕਣਕ ਦੇ ਰਹੇ ਹਾਂ।

ਭਾਸ਼ਣ ਦੌਰਾਨ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਾਦਲ ਪਰਿਵਾਰ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇਸ ਵਾਰ ਬਠਿੰਡਾ ਤੋਂ ਵੀ ਬਾਦਲ ਪਰਿਵਾਰ ਦਾ ਸਫ਼ਾਇਆ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਲੰਬੀ ਤੋਂ ਬਾਅਦ ਹੁਣ ਬਠਿੰਡਾ ‘ਚ ਵੀ ਬਾਦਲ ਪਰਿਵਾਰ ਦੀ ਆਖ਼ਰੀ ਕਿੱਲ ‘ਆਪ’ ਉਮੀਦਵਾਰ ਗੁਰਮੀਤ ਖੁੱਡੀਆਂ ਪੁੱਟਣਗੇ।

ਭਗਵੰਤ ਮਾਨ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਪੰਜਾਬ ਨੂੰ ਅੰਗਰੇਜ਼ਾਂ ਅਤੇ ਮੁਗ਼ਲਾਂ ਵਾਂਗ ਲੁੱਟਿਆ। ਅੰਗਰੇਜ਼ ਅਤੇ ਮੁਗ਼ਲ ਦੇਸ਼ ਨੂੰ ਲੁੱਟਣ ਲਈ ਆਏ ਸਨ, ਅਸੀਂ ਇਸ ਗੱਲ ਤੋਂ ਘੱਟ ਦੁਖੀ ਹਾਂ, ਪਰ ਬਾਦਲ ਪਰਿਵਾਰ ਨੇ ਸੇਵਾ ਅਤੇ ਧਰਮ ਦੇ ਨਾਂ ‘ਤੇ ਪੰਜਾਬ ਨੂੰ ਲੁੱਟਿਆ, ਇਸ ਲਈ ਪੰਜਾਬ ਦੇ ਲੋਕ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ। ਮਾਨ ਨੇ ਕਿਹਾ ਕਿ ਇਸ ਚੋਣ ਵਿੱਚ ਬਾਦਲ ਪਰਿਵਾਰ ਦੀ ਸਿਆਸਤ ਖ਼ਤਮ ਹੋਣ ਜਾ ਰਹੀ ਹੈ। ਹੁਣ ਉਹ ਇਤਿਹਾਸ ਦੇ ਪੰਨਿਆਂ ਵਿੱਚ ਮਿਲਣਗੇ।

ਭਗਵੰਤ ਮਾਨ ਨੇ ਸੁਖਪਾਲ ਖਹਿਰਾ ਅਤੇ ਕਾਂਗਰਸ ‘ਤੇ ਵੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਖਹਿਰਾ ਪੰਜਾਬੀ ਬਹੁਤ ਬੋਲਦੇ ਹਨ, ਪਰ ਮੈਂ ਯਕੀਨ ਨਾਲ ਕਹਿ ਸਕਦਾ ਹਾਂ ਕਿ ਉਹ ਪੰਜਾਬੀ ਭਾਸ਼ਾ ਦਾ ਇਮਤਿਹਾਨ ਪਾਸ ਨਹੀਂ ਕਰ ਸਕਦੇ। ਉਨ੍ਹਾਂ ਨੂੰ 20 ਫ਼ੀਸਦੀ ਅੰਕ ਵੀ ਨਹੀਂ ਮਿਲਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰੀ ਨੌਕਰੀਆਂ ਵਿੱਚ ਮੌਕਾ ਪ੍ਰਾਪਤ ਕਰਨ ਵਾਲੇ ਜ਼ਿਆਦਾਤਰ ਨੌਜਵਾਨਾਂ ਨੇ ਪੰਜਾਬੀ ਭਾਸ਼ਾ ਦੀ ਪ੍ਰੀਖਿਆ 50 ਫ਼ੀਸਦੀ ਅੰਕਾਂ ਨਾਲ ਪਾਸ ਕੀਤੀ ਹੈ। ਖਹਿਰਾ ਇਸ ਮੁੱਦੇ ਨੂੰ ਬੇਲੋੜਾ ਉਠਾ ਰਹੇ ਹਾਂ।

ਉਨ੍ਹਾਂ ਕਾਂਗਰਸ ਪਾਰਟੀ ‘ਤੇ ਹਮਲਾ ਬੋਲਦਿਆਂ ਕਿਹਾ ਕਿ ਕਾਂਗਰਸੀ ਆਗੂਆਂ ਦੀ ਆਪਸੀ ਦੋਸਤੀ ਕੱਛੂ ਅਤੇ ਚੂਹੇ ਵਰਗੀ ਹੈ। ਹਰ ਕੋਈ ਇੱਕ ਦੂਜੇ ਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ।

ਹਰਸਿਮਰਤ ਕੌਰ ਬਾਦਲ ਨੇ 3 ਕਾਲੇ ਖੇਤੀ ਕਾਨੂੰਨਾਂ ਦਾ ਸਮਰਥਨ ਕਰਕੇ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨਾਲ ਕੀਤਾ ਵੱਡਾ ਧੋਖਾ – ਗੁਰਮੀਤ ਸਿੰਘ ਖੁੱਡੀਆਂ

ਇਸ ਦੌਰਾਨ ਆਪ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 1 ਜੂਨ ਨੂੰ ਵੋਟਾਂ ਵਾਲੇ ਦਿਨ ਉਹ ਪੰਜਾਬ ਨੂੰ ਲੁੱਟਣ ਵਾਲਿਆਂ ਨੂੰ ਜ਼ਰੂਰ ਸਬਕ ਸਿਖਾਉਣ। ਉਨ੍ਹਾਂ ਕਿਹਾ ਕਿ ਬੀਬਾ ਹਰਸਿਮਰਤ ਕੌਰ ਬਾਦਲ ਤਿੰਨ ਵਾਰ ਸੰਸਦ ਰਹਿ ਚੁੱਕੇ ਹਨ। ਇਸ ਦੇ ਬਾਵਜੂਦ ਉਹ ਕਦੇ ਵੀ ਲੋਕਾਂ ਦੇ ਦੁੱਖ-ਸੁੱਖ ਵਿੱਚ ਸ਼ਾਮਲ ਨਹੀਂ ਹੋਏ। ਬੀਬੀ ਬਾਦਲ ਚੋਣਾਂ ਦੌਰਾਨ ਹੀ ਵੋਟਾਂ ਮੰਗਣ ਆਉਂਦੇ ਹਨ। ਉਨ੍ਹਾਂ ਕਿਹਾ ਕਿ ਬੀਬੀ ਬਾਦਲ ਨੇ ਤਿੰਨ ਕਾਲੇ ਖੇਤੀ ਕਾਨੂੰਨਾਂ ਦਾ ਸਮਰਥਨ ਕਰਕੇ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨਾਲ ਧੋਖਾ ਕੀਤਾ ਹੈ, ਇਸ ਲਈ ਉਨ੍ਹਾਂ ਨੂੰ ਇਸ ਵਾਰ ਸਬਕ ਸਿਖਾਉਣਾ ਬਹੁਤ ਜ਼ਰੂਰੀ ਹੈ।

Tags: CM PUNJABLATEST PUNJABI NEWSLS POLLSRATION SCHEMERemove term: BHAGWANT SINGH MAAN BHAGWANT SINGH MAANRemove term: Gurmeet Khuddian Gurmeet KhuddianWishavwarta
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
October 1, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

Punjab: ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ‘X’ ‘ਤੇ ਲਿਖਿਆ ‘ਸਾਬਕਾ ਪ੍ਰਧਾਨ’

Punjab: ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ‘X’ ‘ਤੇ ਲਿਖਿਆ ‘ਸਾਬਕਾ ਪ੍ਰਧਾਨ’

by Ranjit Singh
October 1, 2026
0

Punjab: ਰਾਜਾ ਵੜਿੰਗ ਨੇ ਸੋਸ਼ਲ ਮੀਡੀਆ 'X' 'ਤੇ ਲਿਖਿਆ 'ਸਾਬਕਾ ਪ੍ਰਧਾਨ' ਚੰਡੀਗੜ੍ਹ, 1 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਕਾਂਗਰਸ ਵਿੱਚ...

Punjab: ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫਤਾਰ

Punjab: ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫਤਾਰ

by Ranjit Singh
October 1, 2026
0

Punjab: ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫਤਾਰ ਚੰਡੀਗੜ੍ਹ, 1 ਅਕਤੂਬਰ 2026 (ਵਿਸ਼ਵ ਵਾਰਤਾ): ਗੁਰਦਾਸਪੁਰ ਪੁਲਿਸ...

Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ

Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ

by Ranjit Singh
October 1, 2026
0

Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ - ਕੇਂਦਰ ਨੇ ਸੁਰੱਖਿਆ ਚਿੰਤਾਵਾਂ ਦਾ ਦਿੱਤਾ ਹਵਾਲਾ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
October 1, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

Most Popular

Chandigarh ਰੇਲਵੇ ਸਟੇਸ਼ਨ ’ਤੇ ਕੱਲ੍ਹ ਤੋਂ 36 ਦਿਨਾਂ ਦਾ ਬਲਾਕ, ਕਈ ਟ੍ਰੇਨਾਂ ਪ੍ਰਭਾਵਿਤ

Chandigarh ਰੇਲਵੇ ਸਟੇਸ਼ਨ ’ਤੇ ਕੱਲ੍ਹ ਤੋਂ 36 ਦਿਨਾਂ ਦਾ ਬਲਾਕ, ਕਈ ਟ੍ਰੇਨਾਂ ਪ੍ਰਭਾਵਿਤ

by Ranjit Singh
3 weeks ago
0

Chandigarh ਰੇਲਵੇ ਸਟੇਸ਼ਨ ’ਤੇ ਕੱਲ੍ਹ ਤੋਂ 36 ਦਿਨਾਂ ਦਾ ਬਲਾਕ, ਕਈ ਟ੍ਰੇਨਾਂ ਪ੍ਰਭਾਵਿਤ - ਕਈ ਟਰੇਨਾਂ ਅੰਬਾਲਾ ਤੇ ਮੁਹਾਲੀ ਤੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 