ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਾਸੀਆਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਚੰਡੀਗੜ੍ਹ,10ਮਈ(ਵਿਸ਼ਵ ਵਾਰਤਾ)-ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਵੋਟਿੰਗ ਹੋ ਰਹੀ ਹੈ। ਵੋਟਿੰਗ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਹੈ ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। 9 ਵਿਧਾਨ ਸਭਾ ਹਲਕਿਆਂ ਵਾਲੀ ਇਸ ਲੋਕ ਸਭਾ ਸੀਟ ‘ਤੇ 1972 ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿਨ੍ਹਾਂ ‘ਤੇ ਜ਼ਿਲ੍ਹੇ ਦੇ 16 ਲੱਖ 21 ਹਜ਼ਾਰ ਵੋਟਰ ਨਵੇਂ ਸੰਸਦ ਮੈਂਬਰ ਦੀ ਚੋਣ ਕਰਨਗੇ। ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਇਸ ਸਾਲ ਜਨਵਰੀ ‘ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਇੱਥੇ ਉਪ ਚੋਣ ਹੋ ਰਹੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਾਸੀਆਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਮਾਨ ਨੇ ਲਿਖਿਆ ” ਜਲੰਧਰ ਦੇ ਮਾਣਯੋਗ ਵੋਟਰੋ ਸ਼ਹੀਦਾਂ ਦੀਆਂ ਬੇਮਿਸਾਲ ਕੁਰਬਾਨੀਆਂ ਨਾਲ ਹਾਸਿਲ ਹੋਏ ਵੋਟਰ ਕਾਰਡ ਦਾ ਅੱਜ ਆਪਣੀ ਮਰਜ਼ੀ ਨਾਲ ਇਸਤੇਮਾਲ ਕਰੋ…ਇਮਾਨਦਾਰ ਅਤੇ ਲੋਕਾਂ ਦੇ ਦੁੱਖਾਂ ਸੁੱਖਾਂ ਨੂੰ ਸਮਝਣ ਵਾਲੇ , ਸਿਹਤ,ਸਿੱਖਿਆ ਅਤੇ ਬਿਜਲੀ ਦੇ ਮੁੱਦਿਆਂ ਦੀ ਗੱਲ ਕਰਨ ਵਾਲਿਆਂ ਨੂੰ ਅੱਗੇ ਲੈ ਕੇ ਆਓ…ਲੋਕਤੰਤਰ ਨੂੰ ਮਜ਼ਬੂਤ ਕਰੋ “
https://twitter.com/BhagwantMann/status/1656135146960199680?t=hhBmS642AsvKY_38lXKrBw&s=08























