ਮੁੱਖ ਮੰਤਰੀ ਭਗਵੰਤ ਮਾਨ ਨੇ ਜਾਅਲੀ ਡਿਗਰੀਆਂ ਲੈ ਕੇ ਸਰਕਾਰੀ ਨੌਕਰੀ ਲੈਣ ਵਾਲੇ ਸਿਆਸੀ ਆਗੂਆਂ ਦੇ ਕਰੀਬੀਆਂ ਖਿਲਾਫ ਖੋਲ੍ਹਿਆ ਮੋਰਚਾ
ਜਲਦ ਕਰਵਾਈ ਕਰਨ ਦਾ ਕੀਤਾ ਐਲਾਨ
ਚੰਡੀਗੜ੍ਹ,11 ਜੂਨ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਵੀਟ ਕਰਦਿਆਂ ਇਹ ਬਿਆਨ ਦਿੱਤਾ ਹੈ ਕਿ “ਮੇਰੇ ਧਿਆਨ ਚ ਬਹੁਤ ਕੇਸ ਆਏ ਨੇ ਕਿ ਬਹੁਤ ਹੀ ਰਸੂਖਦਾਰ ਅਤੇ ਰਾਜਨੀਤਕ ਲੋਕਾਂ ਦੇ ਰਿਸ਼ਤੇਦਾਰ ਜਾਅਲੀ ਡਿਗਰੀਆਂ ਨਾਲ ਸਰਕਾਰੀ ਨੌਕਰੀਆਂ ਲੈ ਕੇ ਬੈਠੇ ਨੇ..ਜਲਦੀ ਹੀ ਪੰਜਾਬ ਦੇ ਲੋਕਾਂ ਦੇ ਟੈਕਸ ਦੇ ਇੱਕ -ਇੱਕ ਪੈਸੇ ਦਾ ਹਿਸਾਬ ਲੋਕਾਂ ਸਾਹਮਣੇ ਰੱਖਿਆ ਜਾਵੇਗਾ…“
https://twitter.com/BhagwantMann/status/1535479366666584065?s=20&t=NhV6X1LIgYtPeAstnXJ3vw