ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਕੋਲੋਂ ਪੰਜਾਬ ਲਈ ਕੀਤੀ 1 ਲੱਖ ਕਰੋੜ ਦੇ ਵਿਸ਼ੇਸ਼ ਪੈਕਜ ਦੀ ਮੰਗ
ਚੰਡੀਗੜ੍ਹ,24 ਮਾਰਚ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਮੁਲਾਕਾਤ ਤੋਂ ਬਾਅਦ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਿਰ 3 ਲੱਖ ਕਰੋੜ ਦਾ ਕਰਜ਼ਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਤੋਂ ਦੋ ਸਾਲਾਂ ਵਿੱਚ 50-50 ਹਜ਼ਾਰ ਕਰੋੜ ਦੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਮਾਨ ਨੇ ਕਿਹਾ ਕਿ ਜੇਕਰ ਸਾਨੂੰ ਘੱਟੋ-ਘੱਟ 2 ਸਾਲਾਂ ਲਈ ਵਿਸ਼ੇਸ਼ ਪੈਕੇਜ ਮਿਲਦਾ ਹੈ ਤਾਂ ਉਦੋਂ ਤੱਕ ਅਸੀਂ ਆਪਣੀ ਵਿੱਤੀ ਸਥਿਤੀ ਨੂੰ ਸੰਭਾਲ ਲਵਾਂਗੇ। ਪੰਜਾਬ ਆਪਣੇ ਪੈਰਾਂ ‘ਤੇ ਖੜ੍ਹਾ ਹੋਵੇਗਾ। ਮਾਨ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਪ੍ਰਧਾਨ ਮੰਤਰੀ ਦੇਸ਼ ਦੇ ਵਿੱਤ ਮੰਤਰੀ ਨਾਲ ਗੱਲ ਕਰਕੇ ਸਾਡਾ ਸਹਿਯੋਗ ਕਰਨਗੇ।























