ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਵੱਲੋਂ ਬਣਾਏ ਜਾ ਰਹੇ ਮੁੱਹਲਾ ਕਲੀਨਿਕ ਦਾ ਕੀਤਾ ਦੌਰਾ
ਨਿਰਮਾਣ ਕਾਰਜਾਂ ਦਾ ਲਿਆ ਜ਼ਾਇਜਾ
ਚੰਡੀਗੜ੍ਹ,23 ਜੁਲਾਈ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫੇਜ਼-5 ਵਿਖੇ ਬਣਾਏ ਜਾ ਰਹੇ ਮੁਹੱਲਾ ਕਲੀਨਕ ਦਾ ਅਚਨਚੇਤ ਦੌਰਾ ਕੀਤਾ ਅਤੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜਾ ਲਿਆ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਬੰਦ ਪਏ ਸੁਵਿਧਾ ਕੇਂਦਰਾਂ ਦੀਆਂ ਇਮਾਰਤਾਂ ਦਾ ਕਾਇਆਕਲਪ ਕਰਕੇ ਉਹਨਾਂ ਵਿੱਚ ਦਿੱਲੀ ਸਰਕਾਰ ਦੀ ਤਰਜ ਤੇ ਆਮ ਆਦਮੀ ਕਲੀਨਿਕ ਖੋਲ੍ਹਣ ਜਾ ਰਹੀ ਹੈ। ਇਸ ਸਮੇਂ ਮੁੱਖ ਮੰਤਰੀ ਦੇ ਨਾਲ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਸਿਹਤ ਮੰਤਰੀ ਜੋੜਾਮਾਜਰਾ ਵੀ ਮੌਜੂਦ ਸਨ।
ਵਾਅਦੇ ਮੁਤਾਬਕ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪੰਜਾਬ ‘ਚ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰ ਦੇਵਾਂਗੇ..ਅੱਜ ਮੋਹਾਲੀ ਵਿਖੇ ਕਲੀਨਿਕ ਦਾ ਦੌਰਾ ਕੀਤਾ..ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ..
ਭਵਿੱਖ ‘ਚ ਵੀ ਪੰਜਾਬੀਆਂ ਨੂੰ ਉੱਚ-ਪੱਧਰੀ ਮਿਸਾਲੀ ਸਿਹਤ ਸੇਵਾਵਾਂ ਦੇਣ ਲਈ ਅਸੀਂ ਲਗਾਤਾਰ ਕੰਮ ਕਰ ਰਹੇ ਹਾਂ… pic.twitter.com/75flMLOUTi
— Bhagwant Mann (@BhagwantMann) July 23, 2022