ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਦਿੱਤੀ ਇੱਕ ਹੋਰ ਖੁਸ਼ਖ਼ਬਰੀ
ਚੰਡੀਗੜ੍ਹ,16 ਅਗਸਤ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੇ ਟਵਿੱਟਰ ਅਕਾਊਂਟ ਤੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਵਾਸੀਆਂ ਨੂੰ ਇੱਕ ਹੋਰ ਖੁਸ਼ਖਬਰੀ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੀਤੇ ਕੱਲ੍ਹ ਤੋਂ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਹੁਣ 25 ਨਵੇਂ ਕਲੀਨਿਕ ਵੀ ਬਣ ਕੇ ਤਿਆਰ ਹਨ। ਉਹ ਵੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਰਹੇ ਹਨ।
ਪੰਜਾਬੀਆਂ ਲਈ ਇੱਕ ਹੋਰ ਖੁਸ਼ਖ਼ਬਰੀ…
ਮੇਰੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਜਿਹੜੇ ਹੋਰ 25 ਆਮ ਆਦਮੀ ਕਲੀਨਿਕ ਬਣਕੇ ਤਿਆਰ ਨੇ…ਉਹ ਵੀ ਲੋਕਾਂ ਨੂੰ ਸਮਰਪਿਤ ਕਰ ਰਹੇ ਹਾਂ…ਹੁਣ ਪੰਜਾਬ ‘ਚ 100 ਆਮ ਆਦਮੀ ਕਲੀਨਿਕ ਲੋਕਾਂ ਦੀ ਸੇਵਾ ਕਰਨਗੇ…ਸਾਡੇ ਕੌਮੀ ਕਨਵੀਨਰ ਸ਼੍ਰੀ @ArvindKejriwal ਜੀ ਦੀ ਅਗਵਾਈ 'ਚ ਸਿਹਤ ਕ੍ਰਾਂਤੀ ਪੰਜਾਬ ‘ਚ ਜਾਰੀ ਹੈ… pic.twitter.com/D7pRoUIXz0— Bhagwant Mann (@BhagwantMann) August 16, 2022