ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸਨਅਤਕਾਰਾਂ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ 6 ਦਸੰਬਰ(ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਦੇ ਸਨਅਤਕਾਰਾਂ ਨਾਲ ਮੀਟਿੰਗ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਅਤੇ ਨਾਲ ਹੀ ਕਿਹਾ ਕਿ ਉਹਨਾਂ ਨੇ ਸਨਅਤਕਾਰਾਂ ਨਾਲ ਪੰਜਾਬ ਦੀ ਆਉਣ ਵਾਲੀ ਨਵੀਂ ਇੰਡਸਟਰੀ ਪਾਲਿਸੀ ਨੂੰ ਲੈਕੇ ਚਰਚਾ ਕੀਤੀ ਹੈ।
ਅੱਜ ਪੰਜਾਬ ਦੇ ਸਨਅਤਕਾਰਾਂ ਨਾਲ ਮੀਟਿੰਗ ਕੀਤੀ ਤੇ ਪੰਜਾਬ ਦੀ ਆਉਣ ਵਾਲੀ ਨਵੀਂ ਇੰਡਸਟਰੀ ਪਾਲਿਸੀ ਨੂੰ ਲੈਕੇ ਚਰਚਾ ਕੀਤੀ…
ਸਨਅਤਕਾਰਾਂ ਨੇ ਕਈ ਸੁਝਾਅ ਦਿੱਤੇ ਤੇ ਮੇਰੀ ਸਰਕਾਰ 'ਤੇ ਪੂਰਾ ਭਰੋਸਾ ਵੀ ਜਤਾਇਆ…ਸਨਅਤਕਾਰਾਂ ਨੂੰ ਨਿਵੇਸ਼ ਤੇ ਵਪਾਰ ਲਈ ਚੰਗਾ ਮਾਹੌਲ ਦੇਣ ਲਈ ਸਾਡੀ ਸਰਕਾਰ ਵਚਨਬੱਧ ਹੈ… pic.twitter.com/dMVaEguEuI
— Bhagwant Mann (@BhagwantMann) December 6, 2022