ਸਾਬਕਾ ਮੰਤਰੀਆਂ ਤੇ ਸ਼ਿੰਕਜਾ ਕੱਸਣ ਦੀ ਤਿਆਰੀ ‘ਚ ਪੰਜਾਬ ਸਰਕਾਰ
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਵਾਈਆਂ ਐਸਸੀ ਬੱਚਿਆਂ ਦੀ ਸਕਾਲਰਸ਼ਿਪ ਘਪਲੇ ਦੀਆਂ ਫਾਈਲਾਂ
ਚੰਡੀਗੜ੍ਹ,13 ਜੁਲਾਈ(ਵਿਸ਼ਵ ਵਾਰਤਾ)- ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੋ ਸਕਦਾ ਹੈ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਐਸਸੀ ਵਿਦਿਆਰਥੀਆਂ ਦੇ ਵਜ਼ੀਫੇ ਵਿੱਚ ਹੋਏ ਘੋਟਾਲੇ ਨਾਲ ਸੰਬੰਧਿਤ ਫਾਇਲਾਂ ਮੰਗਵਾ ਲਈਆਂ ਹਨ। ਦੱਸ ਦਈਏ ਕਿ ਪਿਛਲੀ ਸਰਕਾਰ ਸਮੇਂ ਐਸਸੀ ਵਿਦਿਆਰਥੀਆਂ ਦੀ ਸਕਾਲਰਸ਼ਿਪ ਵਿੱਚ ਘੋਟਾਲੇ ਦਾ ਮਾਮਲਾ ਸਾਹਮਣੇ ਆਇਆ ਸੀ।ਇਸ ਮਾਮਲੇ ਨੂੰ ਲੈ ਕੇ ਉਸ ਸਮੇਂ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਕਾਫੀ ਸਵਾਲ ਚੁੱਕੇ ਗਏ ਸਨ।