ਮੁੱਖ ਮੰਤਰੀ ਭਗਵੰਤ ਮਾਨ ਨੇ ਰੱਦ ਕੀਤੀ ਅੱਜ ਹੋਣ ਵਾਲੀ ਕੈਬਨਿਟ ਮੀਟਿੰਗ
ਚੰਡੀਗੜ੍ਹ,30 ਮਈ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਦੇ ਆਗੂ ਅਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਭਾਰੀ ਹੰਗਾਮਾ ਸ਼ੁਰੂ ਹੋ ਗਿਆ ਹੈ। ਇਸ ਵਿਚਾਲੇ ਹੁਣ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੋਣ ਵਾਲੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਰੱਦ ਕਰ ਦਿੱਤੀ ਹੈ। ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ। ਸੀਐਮ ਮਾਨ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗਾਂ ਵਿੱਚ ਰੁੱਝੇ ਹੋਏ ਹਨ ।