ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਜਵਾਨ ਕੁਲਦੀਪ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਕੀਤਾ ਦੁੱਖ ਸਾਂਝਾਂ
ਸ਼ਹੀਦ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਵਿੱਤੀ ਰਾਸ਼ੀ ਦਿੱਤੀ
ਚੰਡੀਗੜ੍ਹ,22 ਜੁਲਾਈ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫ਼ਿਰੋਜ਼ਪੁਰ ਜਿਲ੍ਹੇ ਨਾਲ ਸੰਬੰਧ ਰੱਖਣ ਵਾਲੇ ਭਾਰਤ-ਚੀਨ ਦੀ ਸਰਹੱਦ ਤੇ ਸ਼ਹੀਦ ਹੋਏ ਜਵਾਨ ਕੁਲਦੀਪ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ । ਇਸ ਦੌਰਾਨ ਉਹਨਾਂ ਨੇ ਟਵੀਟ ਕਰਦਿਆਂ ਲਿਖਿਆ ਕਿ “ਫ਼ਿਰੋਜ਼ਪੁਰ ਜ਼ਿਲ੍ਹੇ ਦੇ ਵਾਸੀ 21ਵੀਂ ਸਿੱਖ ਰੈਜੀਮੈਂਟ ਦੇ ਬਹਾਦਰ ਜਵਾਨ ਕੁਲਦੀਪ ਸਿੰਘ ਜੋ ਭਾਰਤ-ਚੀਨ ਸਰਹੱਦ ‘ਤੇ ਸ਼ਹੀਦ ਹੋ ਗਏ ਸਨ..ਸ਼ਹੀਦ ਦੇ ਪਰਿਵਾਰ ਨੂੰ ਮਿਲ ਕੇ ਦੁੱਖ ਸਾਂਝਾ ਕੀਤਾ.. ਵਿੱਤੀ ਸਹਾਇਤਾ ਵਜੋਂ ₹1 ਕਰੋੜ ਦੀ ਰਾਸ਼ੀ ਪਰਿਵਾਰ ਨੂੰ ਦਿੱਤੀ ਅਤੇ ਭਵਿੱਖ ‘ਚ ਪਰਿਵਾਰ ਨੂੰ ਹਰ ਸੰਭਵ ਮਦਦ ਕਰਦੇ ਰਹਾਂਗੇ ..“
ਫ਼ਿਰੋਜ਼ਪੁਰ ਜ਼ਿਲ੍ਹੇ ਦੇ ਵਾਸੀ 21ਵੀਂ ਸਿੱਖ ਰੈਜੀਮੈਂਟ ਦੇ ਬਹਾਦਰ ਜਵਾਨ ਕੁਲਦੀਪ ਸਿੰਘ ਜੋ ਭਾਰਤ-ਚੀਨ ਸਰਹੱਦ ‘ਤੇ ਸ਼ਹੀਦ ਹੋ ਗਏ ਸਨ..ਸ਼ਹੀਦ ਦੇ ਪਰਿਵਾਰ ਨੂੰ ਮਿਲ ਕੇ ਦੁੱਖ ਸਾਂਝਾ ਕੀਤਾ..
ਵਿੱਤੀ ਸਹਾਇਤਾ ਵਜੋਂ ₹1 ਕਰੋੜ ਦੀ ਰਾਸ਼ੀ ਪਰਿਵਾਰ ਨੂੰ ਦਿੱਤੀ ਅਤੇ ਭਵਿੱਖ ‘ਚ ਪਰਿਵਾਰ ਨੂੰ ਹਰ ਸੰਭਵ ਮਦਦ ਕਰਦੇ ਰਹਾਂਗੇ .. pic.twitter.com/PHb27Q8xV4
— Bhagwant Mann (@BhagwantMann) July 22, 2022























