ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਵਿਭਾਗਾਂ ਦੇ ਅਫਸਰਾਂ ਤੋਂ ਮੰਗੀ ਰਿਪੋਰਟ
ਪੜ੍ਹੋ ਕਿਹੜੇ ਕੰਮਾਂ ਦਾ ਮੰਗਿਆ ਵੇਰਵਾ, ਹੋ ਸਕਦੀ ਹੈ ਵੱਡੀ ਕਾਰਵਾਈ!
ਚੰਡੀਗੜ੍ਹ 31 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਸਰਕਾਰੀ ਮਹਿਕਮਿਆਂ ਦੇ ਸਕੱਤਰ ਪੱਧਰ ਦੇ ਅਫਸਰਾਂ ਤੋਂ ਜ਼ਿਲ੍ਹਿਆਂ ਵਿੱਚ ਉਹਨਾਂ ਦੇ ਦੌਰਿਆਂ ਦੀ ਰਿਪੋਰਟ ਮੰਗੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਇਸ ਰਿਪੋਰਟ ਇਹ ਜਾਣਕਾਰੀ ਮੰਗੀ ਹੈ ਕਿ ਅਫਸਰਾਂ ਨੇ ਪਿਛਲੇ ਸਮੇਂ ਵਿੱਚ ਕਿਹੜੇ ਪਿੰਡਾਂ ਦਾ ਦੌਰਾ ਕੀਤਾ ਹੈ ਅਤੇ ਜ਼ਮੀਨੀ ਪੱਧਰ ਤੇ ਲੋਕਾਂ ਦੀਆਂ ਕਿੰਨੀਆਂ ਮੁਸ਼ਕਿਲਾਂ ਸੁਣੀਆਂ ਹਨ। ਦੱਸ ਦਈਏ ਕਿ ਮੁੱਖ ਮੰਤਰੀ ਨੇ ਪਿਛਲੇ ਦਿਨੀਂ ਅਫਸਰਾਂ ਨੂੰ ਪਿੰਡਾਂ ਦੇ ਦੌਰੇ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਕਰਨ ਦੇ ਆਦੇਸ਼ ਦਿੱਤੇ ਸਨ। ਇਸ ਸੰਬੰਧ ਵਿੱਚ ਪਹਿਲਾਂ 21 ਤਰੀਕ ਨੂੰ ਰਿਪੋਰਟ ਮੰਗੀ ਗਈ ਸੀ। ਇਸ ਦੇ ਨਾਲ ਹੀ ਇਹ ਵੀ ਜਿਕਰਯੋਗ ਹੈ ਕਿ ਪਿਛਲੇ ਦਿਨ ਖੇਤੀਬਾੜੀ ਮੰਤਰੀ ਨੇ ਪਟਿਆਲਾ, ਸੰਗਰੂਰ ਅਤੇ ਤਰਨਤਾਰਨ ਦੇ ਅਧਿਕਾਰੀਆਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਲਾਪਰਵਾਹੀ ਵਰਤਣ ਨੂੰ ਲੈ ਕੇ ਸਸਪੈਂਡ ਕਰ ਦਿੱਤਾ ਸੀ। ਹੁਣ ਮੁੱਖ ਮੰਤਰੀ ਵੱਲੋਂ ਵੀ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ।