ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਜ਼ਿਲ੍ਹਿਆਂ ਦੇ DCs ਤੇ SSPs ਨਾਲ ਕੀਤੀ ਮੀਟਿੰਗ
ਪੜ੍ਹੋ, ਅਧਿਕਾਰੀਆਂ ਨੂੰ ਦਿੱਤੇ ਕੀ ਆਦੇਸ਼
ਚੰਡੀਗੜ੍ਹ, 22ਫਰਵਰੀ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਜਿਸ ਦੀ ਜਾਣਕਾਰੀ ਉਹਨਾਂ ਨੇ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਉਹਨਾਂ ਨੇ ਦੱਸਿਆ ਦੀ ਅਧਿਕਾਰੀਆਂ ਨੂੰ ਪਰਲ ਗਰੁੱਪ ਦੀਆਂ ਜਾਇਦਾਦਾਂ ਦੀ ਪਛਾਣ, ਰੈੱਡ ਐਂਟਰੀ ਤੇ ਖਰੀਦ ‘ਤੇ ਤੁਰੰਤ ਰੋਕ ਲਗਾਉਣ ਲਈ ਕਿਹਾ ਗਿਆ ਹੈ ਤੇ ਜਲਦੀ ਕਾਰਵਾਈ ਦੇ ਹੁਕਮ ਦਿੱਤੇ ਹਨ।
ਉਹਨਾਂ ਨੇ ਟਵੀਟ ਵਿੱਚ ਲਿਖਿਆ “ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ DCs ਤੇ SSPs ਨਾਲ ਮੀਟਿੰਗ ਕਰ ਪਰਲ ਗਰੁੱਪ ਦੇ ਪੀੜ੍ਹਤਾਂ ਨੂੰ ਇਨਸਾਫ਼ ਦਿਵਾਉਣ ਲਈ ਪਰਲ ਗਰੁੱਪ ਦੀਆਂ ਜਾਇਦਾਦਾਂ ਦੀ ਪਛਾਣ, ਰੈੱਡ ਐਂਟਰੀ ਤੇ ਖਰੀਦ ‘ਤੇ ਤੁਰੰਤ ਰੋਕ ਲਗਾਉਣ ਲਈ ਕਿਹਾ… ਅਸੀਂ ਲੋਕਾਂ ਦੇ ਖੂਨ ਪਸੀਨੇ ਦੀ ਕਮਾਈ ਦਾ ਇੱਕ-ਇੱਕ ਪੈਸਾ ਦਵਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਾਂ…”
ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ DCs ਤੇ SSPs ਨਾਲ ਮੀਟਿੰਗ ਕਰ ਪਰਲ ਗਰੁੱਪ ਦੇ ਪੀੜ੍ਹਤਾਂ ਨੂੰ ਇਨਸਾਫ਼ ਦਿਵਾਉਣ ਲਈ ਪਰਲ ਗਰੁੱਪ ਦੀਆਂ ਜਾਇਦਾਦਾਂ ਦੀ ਪਛਾਣ, ਰੈੱਡ ਐਂਟਰੀ ਤੇ ਖਰੀਦ 'ਤੇ ਤੁਰੰਤ ਰੋਕ ਲਗਾਉਣ ਲਈ ਕਿਹਾ…
ਅਸੀਂ ਲੋਕਾਂ ਦੇ ਖੂਨ ਪਸੀਨੇ ਦੀ ਕਮਾਈ ਦਾ ਇੱਕ-ਇੱਕ ਪੈਸਾ ਦਵਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਾਂ… pic.twitter.com/hRP0DIXxZh— Bhagwant Mann (@BhagwantMann) February 22, 2023