ਮੁੱਖ ਮੰਤਰੀ ਭਗਵੰਤ ਮਾਨ ਨੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸਮੂਹ ਸ਼ਹੀਦ ਸਿੰਘਾਂ ਦੀ ਸ਼ਹਾਦਤ ਨੂੰ ਕੀਤਾ ਸਜਦਾ
ਚੰਡੀਗੜ੍ਹ, 21ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸਮੂਹ ਸ਼ਹੀਦ ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ ਸਜਦਾ ਕੀਤਾ ਹੈ। ਉਹਨਾਂ ਨੇ ਸ਼ੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ” ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸਮੂਹ ਸ਼ਹੀਦ ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ… ਜਿਨ੍ਹਾਂ ਨੇ ਆਪਣੇ ਦ੍ਰਿੜ ਇਰਾਦੇ ਨਾਲ ਮਹੰਤਾਂ ਪਾਸੋਂ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜਨਮ ਭੂਮੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਨੂੰ ਮੁਕਤ ਕਰਵਾਉਣ ਲਈ ਆਪਣੀਆਂ ਸ਼ਹੀਦੀਆਂ ਦਿੱਤੀਆਂ… ਗੁਰਦੁਆਰਾ ਸਾਹਿਬ ਦੀ ਮਾਣ-ਮਰਿਆਦਾ ਦੀ ਰਾਖੀ ਕਰਕੇ ਉਸਨੂੰ ਸਦਾ ਲਈ ਕਾਇਮ ਕੀਤਾ…”