ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਪੜ੍ਹੋ ਮੁਹੱਲਾ ਕਲੀਨਿਕ ਬਣਾਉਣ ਬਾਰੇ ਕੀਤਾ ਕਿਹੜਾ ਵੱਡਾ ਐਲਾਨ
ਚੰਡੀਗੜ੍ਹ,20 ਮਈ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਹਤ ਮੰਤਰੀ ਅਤੇ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਇਸ ਦੌਰਾਨ ਸੀਐਮ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ “ਸਿਹਤ ਮੰਤਰੀ-ਸਿਹਤ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ…ਦਿੱਲੀ ਦੀ ਤਰਜ ‘ਤੇ ਪੰਜਾਬ ‘ਚ ਮੁਹੱਲਾ ਕਲੀਨਿਕ ਬਣਾਉਣ ਜਾ ਰਹੇ ਹਾਂ ਪੰਜਾਬ ਦੇ ਲੋਕਾਂ ਨੂੰ ਵਧੀਆ ਅਤੇ ਮੁਫ਼ਤ ਇਲਾਜ ਦੇਣ ਦਾ ਵਾਅਦਾ ਪੂਰਾ ਵੀ ਕਰਾਂਗੇ ਤੇ ਪੰਜਾਬ ਦੀ ਸਿਹਤ ਸੇਵਾਵਾਂ ਨੂੰ ਪੂਰੇ ਦੇਸ਼ ਵਿੱਚ ਮਿਸਾਲੀ ਬਣਾਵਾਂਗੇ”।
https://twitter.com/BhagwantMann/status/1527568386380771328?s=20&t=eDJbP6vm0bzUTxpnFfGtCA