ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਠਾਨਕੋਟ ਦੀਆਂ ਮੰਡੀਆਂ ਦਾ ਦੌਰਾ, ਪ੍ਰਬੰਧਾਂ ਦਾ ਲਿਆ ਜਾਇਜ਼ਾ
ਸਿੱਧੂ ਮੂਸੇਵਾਲਾ ਦੇ ਪਿਤਾ ਦੇ ਅਲਟੀਮੇਟਮ ਨੂੰ ਲੈ ਕੇ ਵੀ ਦਿੱਤਾ ਵੱਡਾ ਬਿਆਨ
ਚੰਡੀਗੜ੍ਹ 31 ਅਕਤੂਬਰ(ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪਠਾਨਕੋਟ ਦੀਆਂ ਮੰਡੀਆਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਹਨਾਂ ਨੇ ਮੰਡੀਆਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਤੋਂ ਬਾਅ ਮੀਡੀਆ ਨਾਲ ਗੱਲਬਾਤ ਕਰਦਿਆਂ ਉਹਨਾਂ ਨੇ ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਵੀ ਬਿਆਨ ਦਿੱਤਾ । ਉਹਨਾਂ ਕਿਹਾ ਕਿ ਅਸੀਂ ਸ਼ੂਟਰ ਅਤੇ ਗੈਂਗਸਟਰ ਦੋਵੇਂ ਫੜ ਲਏ ਹਨ ਅਤੇ ਵਿਦੇਸ਼ ਵਿੱਚ ਮੌਜੂਦ ਮੁਲਜ਼ਮਾਂ ਦੇ ਲਈ ਵੀ ਕੇਂਦਰ ਸਰਕਾਰ ਨੂੰ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਮੰਗ ਕਰ ਰਹੇ ਹਾਂ।