ਮੁੱਖ ਮੰਤਰੀ ਭਗਵੰਤ ਮਾਨ ਨੇ ਸਿਖਲਾਈ ਪੂਰੀ ਕਰ ਚੁੱਕੇ ਜੇਲ੍ਹ ਵਾਰਡਨਾਂ ਦੀ ਪਾਸਿੰਗ ਆਊਟ ਪਰੇਡ ਵਿੱਚ ਕੀਤੀ ਸ਼ਿਰਕਤ
ਚੰਡੀਗੜ੍ਹ,9ਜੂਨ(ਵਿਸ਼ਵ ਵਾਰਤਾ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਸੰਗਰੂਰ ਦੌਰੇ ’ਤੇ ਪਹੁੰਚੇ ਹਨ। ਇੱਥੇ ਉਨ੍ਹਾਂ ਨੇ ਸਿਖਲਾਈ ਪੂਰੀ ਕਰ ਚੁੱਕੇ 200 ਤੋਂ ਵੱਧ ਜੇਲ੍ਹ ਵਾਰਡਨਾਂ ਦੀ ਪਾਸਿੰਗ ਆਊਟ ਪਰੇਡ ਵਿੱਚ ਸ਼ਿਰਕਤ ਕੀਤੀ। ਜੇਲ੍ਹ ਵਾਰਡਨਾਂ ਤੋਂ ਸਲਾਮੀ ਲੈਣ ਤੋਂ ਬਾਅਦ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡਿਊਟੀ ‘ਤੇ ਰਵਾਨਾ ਕੀਤਾ ਗਿਆ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਜੇਲ੍ਹ ਵਾਰਡਨਾਂ ਦੀ ਪਾਸਿੰਗ ਆਊਟ ਪਰੇਡ ਵਿੱਚ ਆਗੂਆਂ ਤੇ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ।