• Latest
  • Trending
ਮੁੱਖ ਮੰਤਰੀ ਭਗਵੰਤ ਮਾਨ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ

4 years ago
ਲੁਧਿਆਣਾ ‘ਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ, ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ!

ਲੁਧਿਆਣਾ ‘ਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ, ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ!

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਆਰ ਬੀ ਆਈ ਨੇ ਲੀਡ ਬੈਂਕ ਮੋਹਾਲੀ ਨਾਲ ਵਿੱਤੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ

ਆਰ ਬੀ ਆਈ ਨੇ ਲੀਡ ਬੈਂਕ ਮੋਹਾਲੀ ਨਾਲ ਵਿੱਤੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ

6 hours ago
ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਹੋਈ ਜੰਗਬੰਦੀ

ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਹੋਈ ਜੰਗਬੰਦੀ

6 hours ago
Chandigarh :ਝਾੜੀਆਂ ‘ਚੋਂ ਮਿਲੀ ਵਿਅਕਤੀ ਲਾਸ਼; ਸੈਕਟਰ-38 ਮੋਟਰ ਮਾਰਕੀਟ ‘ਚ ਫੈਲੀ ਦਹਿਸ਼ਤ!

Chandigarh :ਝਾੜੀਆਂ ‘ਚੋਂ ਮਿਲੀ ਵਿਅਕਤੀ ਲਾਸ਼; ਸੈਕਟਰ-38 ਮੋਟਰ ਮਾਰਕੀਟ ‘ਚ ਫੈਲੀ ਦਹਿਸ਼ਤ!

7 hours ago
20 ਤੋਂ 22 ਜੂਨ ਤੱਕ ਪੰਜਾਬ ਦੌਰੇ ’ਤੇ ਰਹਿਣਗੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ

20 ਤੋਂ 22 ਜੂਨ ਤੱਕ ਪੰਜਾਬ ਦੌਰੇ ’ਤੇ ਰਹਿਣਗੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ

7 hours ago
ਨੀਟ-ਯੂਜੀ 2026 ਪ੍ਰੀਖਿਆ ਦੇ ਪਾਰਦਰਸ਼ੀ ਅਤੇ ਸੁਰੱਖਿਅਤ ਸੰਚਾਲਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਡਿਪਟੀ ਕਮਿਸ਼ਨਰ ਕੋਮਲ ਮਿੱਤਲ

ਨੀਟ-ਯੂਜੀ 2026 ਪ੍ਰੀਖਿਆ ਦੇ ਪਾਰਦਰਸ਼ੀ ਅਤੇ ਸੁਰੱਖਿਅਤ ਸੰਚਾਲਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਡਿਪਟੀ ਕਮਿਸ਼ਨਰ ਕੋਮਲ ਮਿੱਤਲ

7 hours ago
5 ਬੱਚਿਆਂ ਦੇ ਚਿਹਰਿਆਂ ‘ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ: ਡਾ. ਬਲਜੀਤ ਕੌਰ

5 ਬੱਚਿਆਂ ਦੇ ਚਿਹਰਿਆਂ ‘ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ: ਡਾ. ਬਲਜੀਤ ਕੌਰ

7 hours ago
ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

7 hours ago
ਗੈਂਗਸਟਰਾਂ ‘ਤੇ ਵਾਰ ਦਾ 150ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ; 300 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 150ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ; 300 ਗ੍ਰਿਫ਼ਤਾਰ

7 hours ago
ਅੰਮ੍ਰਿਤਸਰ ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਵਿਅਕਤੀ ਕਾਬੂ

7 hours ago
ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ ਏ.ਆਈ.-ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ ਸੀ.ਐਚ.ਆਰ.ਆਈ. ਨਾਲ ਭਾਈਵਾਲੀ ਕੀਤੀ

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ ਏ.ਆਈ.-ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ ਸੀ.ਐਚ.ਆਰ.ਆਈ. ਨਾਲ ਭਾਈਵਾਲੀ ਕੀਤੀ

7 hours ago
Hindi News
English News
Saturday, June 20, 2026
No Result
View All Result
30 °c
Chandigarh
35 ° Sat
36 ° Sun
34 ° Mon
36 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਮਾਨ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ

May 9, 2022
in ADMINISTRATION, CRIME, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ, ਰੀ ਮੁਕਤਸਰ ਸਾਹਿਬ, ਰੂਪਨਗਰ, ਲੁਧਿਆਣਾ
ਮੁੱਖ ਮੰਤਰੀ ਭਗਵੰਤ ਮਾਨ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਨਸ਼ਿਆਂ ਦੇ ਮੁੱਦੇ ਤੇ ਸਖ਼ਤ ਐਕਸ਼ਨ ਦੀ ਤਿਆਰੀ ‘ਚ ਪੰਜਾਬ ਸਰਕਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਪੜ੍ਹੋ ਮੀਟਿੰਗ ਤੋਂ ਬਾਅਦ ਕੀਤਾ ਕਿਹੜਾ ਐਲਾਨ

ਚੰਡੀਗੜ੍ਹ,9 ਮਈ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਦੀ ਲਾਹਨਤ ਪ੍ਰਤੀ ਕੋਈ ਲਿਹਾਜ਼ ਨਾ ਵਰਤਦਿਆਂ ਅੱਜ ਪੁਲਿਸ ਫੋਰਸ ਨੂੰ ਨਸ਼ਾ ਵੇਚਣ ਵਾਲੇ ਅਨਸਰਾਂ ਵਿਰੁੱਧ ਵੱਡੀ ਪੱਧਰ ਉਤੇ ਸਖ਼ਤ ਕਾਰਵਾਈ ਕਰਨ ਦੇ ਨਾਲ-ਨਾਲ ਨਸ਼ਾ ਵਿਰੋਧੀ ਮੁਹਿੰਮ ਵਿਚ ਦਖ਼ਲਅੰਦਾਜ਼ੀ ਕਰਨ ਵਾਲੇ ਕਿਸੇ ਵੀ ਸਿਆਸੀ ਵਿਅਕਤੀ ਵਿਰੁੱਧ ਸ਼ਿਕੰਜਾ ਕੱਸਣ ਦੇ ਹੁਕਮ ਦਿੱਤੇ ਹਨ।

ਇੱਥੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਨਸ਼ਾ ਵਿਰੋਧੀ ਟਾਸਕ ਫੋਰਸ (ਐਸਟੀਐਫ) ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਡਰੱਗ ਮਾਫੀਆ ਨਾਲ ਮਿਲੀਭੁਗਤ ਸਾਹਮਣੇ ਆਉਣ ‘ਤੇ ਕਿਸੇ ਵੀ ਸਿਆਸੀ ਵਿਅਕਤੀ ਜਾਂ ਅਧਿਕਾਰੀ ਨੂੰ ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ। ਹਾਲਾਂਕਿ, ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਬਿਨਾਂ ਕਿਸੇ ਸਿਆਸੀ ਦਬਾਅ ਦੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਇਕ ਨੁਕਾਤੀ ਏਜੰਡੇ ਉਤੇ ਕੰਮ ਕਰਨ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ,”ਮੇਰਾ ਮੰਨਣਾ ਹੈ ਕਿ ਕੁਝ ਪੁਲਿਸ ਅਧਿਕਾਰੀ ਪਹਿਲਾਂ ਕੁਝ ਮਜਬੂਰੀਆਂ ਵਿੱਚ ਕੰਮ ਕਰ ਰਹੇ ਸਨ ਪਰ ਸਾਰੇ ਅਧਿਕਾਰੀ ਇੱਕੋ ਜਿਹੇ ਨਹੀਂ ਹਨ। ਇਹ ਹੋ ਸਕਦਾ ਹੈ ਕਿ ਪਹਿਲਾਂ ਕੁਝ ਨਸ਼ਾ ਤਸਕਰਾਂ ਨੂੰ ਸਿਆਸੀ ਸਰਪ੍ਰਸਤੀ ਮਿਲਦੀ ਰਹੀ ਹੋਵੇ ਪਰ ਹੁਣ ਅਜਿਹਾ ਨਹੀਂ ਹੋਵੇਗਾ ਅਤੇ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਪੁੱਟਣ ਲਈ ਤੁਹਾਨੂੰ ਸਾਰਿਆਂ ਨੂੰ ਨਿਡਰ ਹੋ ਕੇ ਕੰਮ ਕਰਨਾ ਚਾਹੀਦਾ ਹੈ।”

ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਭਗਵੰਤ ਮਾਨ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਸ਼ੇ ਵੇਚਣ ਵਾਲਿਆਂ ਨੂੰ ਗ੍ਰਿਫਤਾਰ ਕਰਨ ਨਾ ਕਿ ਨਸ਼ੇ ਦੀ ਗ੍ਰਿਫਤ ਵਿਚ ਫਸੇ ਲੋਕਾਂ ਨੂੰ ਕਿਉਂਕਿ ਇਹ ਲੋਕ ਤਾਂ ਪਹਿਲਾਂ ਹੀ ਡਰੱਗ ਮਾਫੀਆ ਦਾ ਸ਼ਿਕਾਰ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਆਖਰ ਵਿਚ ਸਪਲਾਈ ਲਾਈਨ ਟੁੱਟ ਜਾਵੇਗੀ ਅਤੇ ਪੰਜਾਬ, ਛੇਤੀ ਹੀ ਨਸ਼ਾ ਮੁਕਤ ਸੂਬਾ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕਾਰਜ ਪੁਲਿਸ ਫੋਰਸ ਦੇ ਪੂਰਨ ਸਹਿਯੋਗ ਤੋਂ ਬਿਨਾਂ ਪੂਰਾ ਨਹੀਂ ਕੀਤਾ ਜਾ ਸਕਦਾ।

ਨਸ਼ਾ ਤਸਕਰਾਂ ‘ਤੇ ਨਕੇਲ ਕੱਸਣ ਤੋਂ ਬਾਅਦ ਨਸ਼ਿਆਂ ਦੇ ਆਦੀ ਲੋਕਾਂ ਦੇ ਮੁੜ ਵਸੇਬੇ ‘ਤੇ ਆਪਣੀ ਸਰਕਾਰ ਦੀ ਤਰਜੀਹ ਦਰਸਾਉਂਦੇ ਹੋਏ ਭਗਵੰਤ ਮਾਨ ਨੇ ਇਨ੍ਹਾਂ ਸਾਰੇ ਲੋਕਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਦੀ ਲੋੜ ‘ਤੇ ਜ਼ੋਰ ਦਿੱਤਾ, ਜੋ ਬੀਤੇ ਸਮੇਂ ਵਿੱਚ ਭਟਕ ਗਏ ਸਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬਾ ਭਰ ਵਿੱਚ ਨਸ਼ਾ ਛੁਡਾਊ ਕੇਂਦਰਾਂ ਨੂੰ ਪ੍ਰਭਾਵੀ ਢੰਗ ਨਾਲ ਚਲਾਉਣ ਲਈ ਪੂਰੀ ਵਾਹ ਲਾਵੇਗੀ ਅਤੇ ਕਾਊਂਸਲਿੰਗ ਪ੍ਰੋਗਰਾਮ ਚਲਾਉਣ ਤੋਂ ਇਲਾਵਾ ਦਵਾਈਆਂ ਦੀ ਕੋਈ ਕਮੀ ਨਾ ਹੋਣ ਦੇਣ ਨੂੰ ਯਕੀਨੀ ਬਣਾਏਗੀ ਤਾਂ ਜੋ ਇਲਾਜ ਤੋਂ ਬਾਅਦ ਨੌਜਵਾਨ ਮੁੜ ਨਸ਼ਿਆਂ ਦਾ ਸ਼ਿਕਾਰ ਨਾ ਹੋਣ।

ਸੂਬੇ ਵਿੱਚ ਅੱਤਵਾਦ ਦੇ ਕਾਲੇ ਦੌਰ ਦਾ ਦਲੇਰੀ ਨਾਲ ਮੁਕਾਬਲਾ ਕਰਨ ਲਈ ਪੰਜਾਬ ਪੁਲਿਸ ਦੀ ਸ਼ਲਾਘਾ ਕਰਦਿਆਂ ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਪੁਲਿਸ ਫੋਰਸ ਹੁਣ ਨਸ਼ਿਆਂ ਦੇ ਅੱਤਵਾਦ ਨੂੰ ਜੜ੍ਹੋਂ ਖਤਮ ਕਰਕੇ ਮਿਸਾਲ ਕਾਇਮ ਕਰੇਗੀ ਕਿਉਂ ਜੋ ਇਸ ਲਾਹਨਤ ਨੇ ਸਾਡੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਕਰ ਦਿੱਤੀਆਂ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਸ਼ਿਆਂ ਵਿਰੁੱਧ ਸਖ਼ਤੀ ਨਾਲ ਨਜਿੱਠਣ ਲਈ ਚੌਕਸ ਰਹਿਣ ਅਤੇ ਇਸ ਗੱਲ ਤੋਂ ਸੁਚੇਤ ਰਹਿਣ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਕੌਣ, ਕਿੱਥੇ ਅਤੇ ਕਿਸ ਕਿਸਮ ਦੇ ਨਸ਼ੇ ਵੇਚੇ ਜਾ ਰਹੇ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ.ਵੇਨੂੰ ਪ੍ਰਸਾਦ, ਐਸ.ਟੀ.ਐਫ. ਦੇ ਮੁਖੀ ਹਰਪ੍ਰੀਤ ਸਿੱਧੂ, ਏ.ਡੀ.ਜੀ.ਪੀ ਇੰਟੈਲੀਜੈਂਸ ਐਸ.ਐਸ ਸ੍ਰੀਵਾਸਤਵਾ ਅਤੇ ਹੋਰ ਹਾਜ਼ਰ ਸਨ।

ਨਸ਼ੇ ਦੇ ਖ਼ਾਤਮੇ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਸੱਦੀ। ਬਿਨ੍ਹਾਂ ਕਿਸੇ ਦਬਾਅ ਹਰ ਦੋਸ਼ੀ ‘ਤੇ ਸਖ਼ਤ ਐਕਸ਼ਨ ਲੈਣ ਦੀਆਂ ਹਦਾਇਤਾਂ ਦਿੱਤੀਆਂ।

ਸਾਡੇ ਨੌਜਵਾਨ ਪੀੜਿਤ ਹਨ, ਦੋਸ਼ੀ ਨਹੀਂ। ਪਹਿਲਾਂ ਵੇਚਣ ਵਾਲਿਆਂ ਨੂੰ ਫੜ ਕੇ ਨਸ਼ੇ ਦੀ ਚੇਨ ਤੋੜੀ ਜਾਵੇਗੀ, ਫ਼ਿਰ ਨੌਜਵਾਨਾਂ ਦਾ ਮੁੜ ਵਸੇਬਾ ਕਰਾਵਾਂਗੇ।

ਸਾਡਾ ਖੁਆਬ – ਨਸ਼ਾ ਮੁਕਤ ਪੰਜਾਬ pic.twitter.com/RSQbRzitKS

— Bhagwant Mann (@BhagwantMann) May 9, 2022

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਲੁਧਿਆਣਾ ‘ਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ, ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ!

ਲੁਧਿਆਣਾ ‘ਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ, ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ!

by Jaspreet Kaur
June 19, 2026
0

ਲੁਧਿਆਣਾ 'ਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ, ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ! ਲੁਧਿਆਣਾ, 19 ਜੂਨ (ਵਿਸ਼ਵ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 19, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 19 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਆਰ ਬੀ ਆਈ ਨੇ ਲੀਡ ਬੈਂਕ ਮੋਹਾਲੀ ਨਾਲ ਵਿੱਤੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ

ਆਰ ਬੀ ਆਈ ਨੇ ਲੀਡ ਬੈਂਕ ਮੋਹਾਲੀ ਨਾਲ ਵਿੱਤੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ

by Ankit
June 19, 2026
0

ਆਰ ਬੀ ਆਈ ਨੇ ਲੀਡ ਬੈਂਕ ਮੋਹਾਲੀ ਨਾਲ ਵਿੱਤੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਜੂਨ...

ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਹੋਈ ਜੰਗਬੰਦੀ

ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਹੋਈ ਜੰਗਬੰਦੀ

by Jaspreet Kaur
June 19, 2026
0

ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਹੋਈ ਜੰਗਬੰਦੀ ਅਮਰੀਕਾ, ਕਤਰ - ਈਰਾਨ ਨੇ ਕਰਵਾਇਆ ਸਮਝੌਤਾ ਇਜ਼ਰਾਈਲ, 19 ਜੂਨ 2026 (ਵਿਸ਼ਵ ਵਾਰਤਾ): ਪੱਛਮੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਲੁਧਿਆਣਾ ‘ਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ, ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ!

ਲੁਧਿਆਣਾ ‘ਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ, ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ!

by Jaspreet Kaur
June 19, 2026
0

ਲੁਧਿਆਣਾ 'ਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ, ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ! ਲੁਧਿਆਣਾ, 19 ਜੂਨ (ਵਿਸ਼ਵ...

Most Popular

Hukamnama Sri Darbar Sahib Today – 22 May 2026 | Ang 709 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 May 2026 | Ang 709 I ਅੱਜ ਦਾ ਹੁਕਮਨਾਮਾ

by Ankit
4 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 22-05-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 