ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਦੀ ਅਹਿਮ ਮੀਟਿੰਗ
ਪੜ੍ਹੋ, ਕਦੋਂ ਤੇ ਕਿੱਥੇ ਹੋਵੇਗੀ ਮੀਟਿੰਗ
ਚੰਡੀਗੜ੍ਹ,15ਮਈ(ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦ ਲਈ ਹੈ। ਮੀਟਿੰਗ 17ਮਈ ਦਿਨ ਬੁੱਧਵਾਰ ਨੂੰ ਸਵੇਰੇ 10:30ਵਜੇ ਸਰਕਟ ਹਾਊਸ ਜਲੰਧਰ ਵਿਖੇ ਹੋਵੇਗੀ। ਇਸ ਦੀ ਜਾਣਕਾਰੀ ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ। ਉਹਨਾਂ ਨੇ ਟਵੀਟ ਕਰਦਿਆਂ ਲਿਖਿਆ “ਸਰਕਾਰ ਤੁਹਾਡੇ ਦੁਆਰ” ਵਾਅਦੇ ਮੁਤਾਬਕ ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ 17 ਮਈ ਬੁੱਧਵਾਰ ਨੂੰ ਸਵੇਰੇ 10:30 am ਸਰਕਟ ਹਾਊਸ ਜਲੰਧਰ ਵਿਖੇ ਹੋਵੇਗੀ..ਜਿਸ ਵਿੱਚ ਜਲੰਧਰ ਸਮੇਤ ਪੰਜਾਬ ਦੇ ਕਈ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਸਮੇਤ ਪੁਰਾਣੇ ਲਟਕਦੇ ਮਸਲਿਆਂ ਨੂੰ ਹੱਲ ਕਰਨ ਤੇ ਵਿਚਾਰ ਹੋਵੇਗਾ ਅਤੇ ਤੁਰੰਤ ਫੈਸਲੇ ਲਏ ਜਾਣਗੇ …”
“ਸਰਕਾਰ ਤੁਹਾਡੇ ਦੁਆਰ”
ਵਾਅਦੇ ਮੁਤਾਬਕ ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ 17 ਮਈ ਬੁੱਧਵਾਰ ਨੂੰ ਸਵੇਰੇ 10:30 am ਸਰਕਟ ਹਾਊਸ ਜਲੰਧਰ ਵਿਖੇ ਹੋਵੇਗੀ..ਜਿਸ ਵਿੱਚ ਜਲੰਧਰ ਸਮੇਤ ਪੰਜਾਬ ਦੇ ਕਈ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਸਮੇਤ ਪੁਰਾਣੇ ਲਟਕਦੇ ਮਸਲਿਆਂ ਨੂੰ ਹੱਲ ਕਰਨ ਤੇ ਵਿਚਾਰ ਹੋਵੇਗਾ ਅਤੇ ਤੁਰੰਤ ਫੈਸਲੇ ਲਏ ਜਾਣਗੇ …— Bhagwant Mann (@BhagwantMann) May 15, 2023