ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਮੀਟਿੰਗ
ਚੰਡੀਗੜ੍ਹ,22 ਅਗਸਤ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਮੰਤਰੀ ਮੰਡਲ ਦੀ ਅਗਲੀ ਬੈਠਕ 25 ਅਗਸਤ ਨੂੰ ਸੱਦੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸੱਦੀ ਗਈ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਸੀ। ਹਾਲਾਂਕਿ ਮੁਲਤਵੀ ਕਰਨ ਪਿੱਛੇ ਕੀ ਵਜ੍ਹਾ ਸੀ ਇਸ ਬਾਰੇ ਕਿਸੇ ਤਰ੍ਹਾਂ ਦੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਸੀ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ।























