ਮੁੱਖ ਮੰਤਰੀ ਭਗਵੰਤ ਮਾਨ ਨੇ BSF ਦੇ ਡੀਜੀ ਨਾਲ ਕੀਤੀ ਮੁਲਾਕਾਤ
ਇਸ ਵਿਸ਼ੇ ਤੇ ਕੀਤੀ ਵਿਚਾਰ- ਚਰਚਾ
ਚੰਡੀਗੜ੍ਹ, 31 ਜੁਲਾਈ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ BSF ਦੇ DG ਪੰਕਜ ਕੁਮਾਰ ਸਿੰਘ ਨਾਲ ਮੁਲਾਕਾਤ ਕੀਤੀ। ਜਿਸ ਵਿਚ ਉਹਨਾਂ ਨੇ ਸਰਹੱਦਾਂ ਦੀ ਸੁਰੱਖਿਆ ਨੂੰ ਲੈ ਕੇ ਵਿਚਾਰ-ਚਰਚਾ ਕੀਤੀ। ਇਸ ਦੀ ਜਾਣਕਾਰੀ ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ। ਉਹਨਾਂ ਕਿਹਾ ਕਿ ਸਰਹੱਦ ਪਾਰੋਂ ਡਰੋਨਾਂ ਜ਼ਰੀਏ ਨਸ਼ੇ ਅਤੇ ਹਥਿਆਰਾਂ ਦੇ ਗਿਰੋਹਾਂ ‘ਤੇ ਲਗਾਮ ਲਗਾਉਣ ਲਈ ਉਹਨਾਂ ਦੀ ਸਰਕਾਰ ਅਤੇ BSF ਦੋਵੇਂ ਗੰਭੀਰ ਹਨ…ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿਰੋਧੀ ਤਾਕਤਾਂ ਨਾਲ ਪੂਰੀ ਸਖ਼ਤੀ ਨਾਲ ਨਜਿੱਠਾਂਗੇ।
ਅੱਜ BSF ਦੇ DG ਪੰਕਜ ਕੁਮਾਰ ਸਿੰਘ ਨਾਲ ਮੁਲਾਕਾਤ ਹੋਈ…ਸਰਹੱਦਾਂ ਦੀ ਸੁਰੱਖਿਆ ਨੂੰ ਲੈ ਕੇ ਚਰਚਾ ਕੀਤੀ…
ਸਰਹੱਦ ਪਾਰੋਂ ਡਰੋਨਾਂ ਜ਼ਰੀਏ ਨਸ਼ੇ ਅਤੇ ਹਥਿਆਰਾਂ ਦੇ ਗਿਰੋਹਾਂ ‘ਤੇ ਲਗਾਮ ਲਗਾਉਣ ਲਈ ਮੇਰੀ ਸਰਕਾਰ ਅਤੇ BSF ਦੋਵੇਂ ਗੰਭੀਰ ਹਨ…ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿਰੋਧੀ ਤਾਕਤਾਂ ਨਾਲ ਪੂਰੀ ਸਖ਼ਤੀ ਨਾਲ ਨਜਿੱਠਾਂਗੇ pic.twitter.com/jMJXqulqm5
— Bhagwant Mann (@BhagwantMann) July 31, 2022























