ਮੁੱਖ ਮੰਤਰੀ ਭਗਵੰਤ ਮਾਨ ਨੇ G-20 ਦੇਸ਼ਾਂ ਦੇ ਡੈਲੀਗੇਟਾਂ ਦਾ ਕੀਤਾ ਸਵਾਗਤ
ਪੜ੍ਹੋ, ਕੀ ਕੀਤਾ ਟਵੀਟ
ਚੰਡੀਗੜ੍ਹ,15ਮਾਰਚ(ਵਿਸ਼ਵ ਵਾਰਤਾ)- G20 ਸੰਮੇਲਨ ਦਾ ਅੱਜ ਅੰਮ੍ਰਿਤਸਰ ਦੇ ਖਾਲਸਾ ਕਾਲਜ ਤੋਂ ਆਗਾਜ਼ ਹੋਵੇਗਾ। ਜੀ20 ਸੰਮੇਲਨ ਅੱਜ ਤੋਂ 17 ਮਾਰਚ ਤੱਕ ਚੱਲਦਾ ਰਹੇਗਾ। ਦੱਸ ਦਈਏ ਕਿ ਇਸ ਸੰਮੇਲਨ ’ਚ ਸਿੱਖਿਆ ਦੇ ਮੁੱਦੇ ’ਤੇ ਵਿਚਾਰ ਚਰਚਾ ਕੀਤੀ ਜਾਵੇਗੀ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ। ਬੀਤੇ ਦਿਨ ਸੰਮੇਲਨ ‘ਚ ਹਿੱਸਾ ਲੈਣ ਦੇ ਲਈ ਡੈਲੀਗੇਟਸ ਅੰਮ੍ਰਿਤਸਰ ਪਹੁੰਚੇ। ਜਿਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਮੁੱਖ ਮੰਤਰੀ ਮਾਨ ਨੇ ਜੀ-20ਵਿੱਚ ਸ਼ਾਮਲ ਹੋਣ ਵਾਲੇ ਦੇਸ਼ਾਂ ਦੇ ਡੈਲੀਗੇਟਾਂ ਤੇ ਮਹਿਮਾਨਾਂ ਦਾ ਸਵਾਗਤ ਕੀਤਾ । ਉਹਨਾਂ ਨੇ ਟਵੀਟ ਕਰਦਿਆਂ ਲਿਖਿਆ “G-20 ਦੇਸ਼ਾਂ ਦੇ ਸਾਰੇ ਡੈਲੀਗੇਟ ਅਤੇ ਮਾਣਯੋਗ ਮਹਿਮਾਨਾਂ ਦਾ ਸੀੑ ਅੰਮ੍ਰਿਤਸਰ ਸਾਹਿਬ ਦੀ ਪਵਿੱਤਰ ਧਰਤੀ ਤੇ ਸਵਾਗਤ .. ਤੁਸੀਂ ਘਰ ਸਾਡੇ ਆਏ, ਅਸੀਂ ਫੁੱਲੇ ਨਾ ਸਮਾਏ, ਸਾਡੇ ਘਰ ਤਸ਼ਰੀਫ਼ ਲਿਆਇਆ ਨੂੰ , ਸਾਰੇ ਪੰਜਾਬੀਆਂ ਵੱਲੋਂ ਜੀ ਆਇਆਂ ਨੂੰ….”
ਦੱਸ ਦਈਏ ਕਿ ਸੰਮੇਲਨ ਦੇ ਮੱਦੇਨਜ਼ਰ ਪੰਜਾਬ ਭਰ ’ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸੰਮੇਲਨ ਵਿੱਚ G-20 ਨਾਲ ਸਬੰਧਤ 28 ਦੇਸ਼ਾਂ ਦੇ ਲਗਭਗ 55 ਡੈਲੀਗੇਟ ਸ਼ਾਮਲ ਹੋਣਗੇ। ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਕਰਵਾਏ ਜਾ ਰਹੇ ਸੰਮੇਲਨ ਵਿਚ ਸੈਮੀਨਾਰ, ਪ੍ਰਦਰਸ਼ਨੀਆਂ ਅਤੇ ਵੱਖ -ਵੱਖ ਕਾਰਜ ਸਮੂਹਾਂ ਦੀਆਂ ਮੀਟਿੰਗਾਂ ਸ਼ਾਮਲ ਹੋਣਗੀਆਂ। ਇਸ ਸੰਮੇਲਨ ਵਿਚ ਦੂਜੀ ਐਜੂਕੇਸ਼ਨ ਵਰਕਿੰਗ ਗਰੁੱਪ ਦੇ ਮੈਂਬਰਾਂ ਤੋਂ ਇਲਾਵਾ ਯੂਨੈਸਕੋ, ਯੂਨੀਸੈਫ਼ ਤੇ ਹੋਰ ਅੰਤਰਰਾਸ਼ਟਰੀ ਸੰਸਥਾਵਾਂ ਦੇ ਨੁਮਾਇੰਦੇ ਵੀ ਸ਼ਾਮਲ ਹੋਣਗੇ।
G-20 ਦੇਸ਼ਾਂ ਦੇ ਸਾਰੇ ਡੈਲੀਗੇਟ ਅਤੇ ਮਾਣਯੋਗ ਮਹਿਮਾਨਾਂ ਦਾ ਸੀੑ ਅੰਮ੍ਰਿਤਸਰ ਸਾਹਿਬ ਦੀ ਪਵਿੱਤਰ ਧਰਤੀ ਤੇ ਸਵਾਗਤ ..
ਤੁਸੀਂ ਘਰ ਸਾਡੇ ਆਏ,
ਅਸੀਂ ਫੁੱਲੇ ਨਾ ਸਮਾਏ,
ਸਾਡੇ ਘਰ ਤਸ਼ਰੀਫ਼ ਲਿਆਇਆ ਨੂੰ ,
ਸਾਰੇ ਪੰਜਾਬੀਆਂ ਵੱਲੋਂ ਜੀ ਆਇਆਂ ਨੂੰ…. pic.twitter.com/CW3QxOGo34— Bhagwant Mann (@BhagwantMann) March 15, 2023