ਮੁੱਖ ਮੰਤਰੀ ਭਗਵੰਤ ਮਾਨ ਨੇ Z+ ਸੁਰੱਖਿਆ ਲੈਣ ਤੋਂ ਕੀਤੀ ਨਾਂਹ
ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ
ਚੰਡੀਗੜ੍ਹ,1ਜੂਨ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਦੀ Z+ ਸੁਰੱਖਿਆ ਲੈਣ ਤੋਂ ਨਾਂਹ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ Z+ ਸੁਰੱਖਿਆ ਦੀ ਲੋੜ ਨਹੀਂ ਹੈ। ਉਹਨਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਉਹਨਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਹੀ ਕਾਫੀ ਹੈ। ਦੱਸ ਦਈਏ ਕਿ ਕੇਂਦਰ ਸਰਕਾਰ ਨੇ ਮੁੱਖ ਮੰਤਰੀ ਮਾਨ ਨੂੰ ਦੇਸ਼ ਤੇ ਵਿਦੇਸ਼ ਤੋਂ ਸੰਭਾਵੀ ਖਤਰੇ ਨੂੰ ਦੇਖਦਿਆਂ ਉਨ੍ਹਾਂ ਨੂੰ ‘ਜ਼ੈੱਡ ਪਲੱਸ’ ਸੁਰੱਖਿਆ ਦਿੱਤੀ ਸੀ। 49 ਸਾਲਾ ਭਗਵੰਤ ਮਾਨ ਨੂੰ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐੱਫ) ਦੇ ਵੀਆਈਪੀ ਸੁਰੱਖਿਆ ਦਸਤੇ ਵੱਲੋਂ ਸੁਰੱਖਿਆ ਮੁਹੱਈਆ ਕਰਵਾਈ ਜਾਣੀ ਸੀ।






















