ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਦਿੱਲੀ
ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ, 15 ਅਪ੍ਰੈਲ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਪਹੁੰਚੇ ਹਨ, ਜਿੱਥੇ ਉਹਨਾਂ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਉਹਨਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ ਗਈ, ਉਹਨਾਂ ਨੇ ਪਾਰਟੀ ਮੁਖੀ ਨੂੰ ਭਰੋਸਾ ਦੁਆਇਆ ਹੈ ਕਿ ਸਾਰੀ ਪਾਰਟੀ ਉਹਨਾਂ ਦੇ ਨਾਲ ਖੜ੍ਹੀ ਹੈ।
ਦੱਸ ਦੱਈਏ ਕਿ ਬੀਤੇ ਦਿਨ ਸੀਬੀਆਈ ਨੇ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਪੁੱਛਗਿੱਛ ਲਈ ਨੋਟਿਸ ਜਾਰੀ ਕੀਤਾ ਹੈ। ਏਜੰਸੀ ਨੇ ਕੇਜਰੀਵਾਲ ਨੂੰ 16 ਅਪ੍ਰੈਲ ਨੂੰ ਸਵੇਰੇ 11 ਵਜੇ ਸੀਬੀਆਈ ਦਫ਼ਤਰ ਬੁਲਾਇਆ ਹੈ।
ਜ਼ਿਕਰਯੋਗ ਹੈ ਕਿ ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਇਸ ਮਾਮਲੇ ਵਿੱਚ ਈਡੀ ਦੀ ਹਿਰਾਸਤ ਵਿੱਚ ਹਨ। ਉਸ ਨੂੰ ਸੀਬੀਆਈ ਨੇ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ 26 ਫਰਵਰੀ ਨੂੰ ਗ੍ਰਿਫਤਾਰ ਕੀਤਾ ਸੀ।























