ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਪਿੰਡ ਸਰਾਭਾ
ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ
ਚੰਡੀਗੜ੍ਹ,16ਨਵੰਬ(ਵਿਸ਼ਵ ਵਾਰਤਾ)- ਅੱਜ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਤੇ ਉਹਨਾਂ ਦੇ ਜੱਦੀ ਪਿੰਡ ਸਰਾਭਾ ਪਹੁੰਚੇ। ਜਿੱਥੇ ਉਹਨਾਂ ਨੇ ਮਹਾਨ ਯੋਧੇ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਦੀ ਜਾਣਕਾਰੀ ਉਹਨਾਂ ਨੇ ਸ਼ੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਦਿੱਤੀ। ਉਹਨਾਂ ਨੇ ਲਿਖਿਆ “ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੱਦੀ ਪਿੰਡ ਸਰਾਭਾ ਵਿਖੇ ਮਹਾਨ ਯੋਧੇ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ….ਜੱਦੀ ਘਰ ਵਿਖੇ ਉਹਨਾਂ ਸੰਬੰਧੀ ਯਾਦਾਂ ਤਾਜ਼ੀਆਂ ਕੀਤੀਆਂ…ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਬਾਰੇ ਸਾਡੀ ਨੌਜਵਾਨ ਪੀੜ੍ਹੀ ਜਾਣੂ ਹੋਵੇ..ਸਰਕਾਰ ਨਿਰੰਤਰ ਯਤਨ ਕਰ ਰਹੀ ਹੈ… ਸਾਡੇ ਯੋਧੇ ਸਾਡੇ ਲਈ ਸਦਾ ਪ੍ਰੇਰਣਾ ਦਾ ਸਰੋਤ ਰਹਿਣਗੇ..”
https://x.com/BhagwantMann/status/1725061455807119495?t=tIbPTrBzQYPeZ1FDZGJIWg&s=08























