ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਪਿੰਡ ਖਟਕੜ ਕਲਾਂ : ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਚੰਡੀਗੜ੍ਹ,23ਮਾਰਚ(ਵਿਸ਼ਵ ਵਾਰਤਾ)-ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਪੁੱਜੇ। ਇੱਥੇ ਉਨ੍ਹਾਂ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ।ਸੀਐਮ ਮਾਨ ਦੀ ਆਮਦ ਤੋਂ ਪਹਿਲਾਂ ਪਿੰਡ ਵਿੱਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਸਨ। ਇਸ ਤੋਂ ਪਹਿਲਾਂ 22 ਮਾਰਚ ਨੂੰ ਸੀਐਮ ਮਾਨ ਨੇ ਅਜਾਇਬ ਘਰ ਤੋਂ ਸ਼ਹੀਦ ਭਗਤ ਸਿੰਘ ਦੇ ਘਰ ਤੱਕ 850 ਮੀਟਰ ਲੰਬੀ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਵੀ ਕੀਤਾ ਸੀ।
ਮੁੱਖ ਮੰਤਰੀ ਮਾਨ ਦੇ ਅੱਜ ਤਿੰਨ ਪ੍ਰੋਗਰਾਮ ਹਨ। ਇਨ੍ਹਾਂ ਵਿੱਚੋਂ ਸਭ ਤੋਂ ਪਹਿਲਾਂ ਪਿੰਡ ਖਟਕੜ ਕਲਾਂ ਵਿੱਚ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਤੋਂ ਬਾਅਦ ਉਹ ਫਿਰੋਜ਼ਪੁਰ ਵਿੱਚ ਵੀ ਸ਼ਹੀਦਾਂ ਨੂੰ ਯਾਦ ਕਰਨਗੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ। ਇਸ ਤੋਂ ਬਾਅਦ ਉਹ ਸਿੱਧੇ ਦਿੱਲੀ ਜੰਤਰ-ਮੰਤਰ ਲਈ ਰਵਾਨਾ ਹੋਣਗੇ। ਇੱਥੇ ਉਹ ਕੇਂਦਰ ਸਰਕਾਰ ਵਿਰੁੱਧ ਮੁਹਿੰਮ ਦੀ ਸ਼ੁਰੂਆਤ ‘ਚ ਸ਼ਾਮਲ ਹੋ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਜਨ ਸਭਾ ਨੂੰ ਸੰਬੋਧਨ ਕਰਨਗੇ।
"ਸ਼ਹੀਦੋਂ ਕੀ ਚਿਤਾਓਂ ਪਰ ਲਗੇਂਗੇ ਹਰ ਬਰਸ ਮੇਲੇ ਵਤਨ ਪਰ ਮਿਟਨੇਂ ਵਾਲੋਂ ਕਾ ਯਹੀ ਬਾਕੀ ਨਿਸ਼ਾਂ ਹੋਗਾ" ਇਨਕਲਾਬੀ ਯੋਧਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਖਟਕੜ ਕਲਾਂ ਤੋਂ Live… https://t.co/1zgZL9qv84
— Bhagwant Mann (@BhagwantMann) March 23, 2023