ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰਤ ਤੌਰ ਤੇ ਕੀਤਾ 300 ਯੁਨਿਟ ਮੁਫਤ ਬਿਜਲੀ ਦੇਣ ਦਾ ਐਲਾਨ
ਖੇਤੀਬਾੜੀ ਨੂੰ ਦਿੱਤੀ ਜਾਣ ਵਾਲੀ ਬਿਜਲੀ ਦੀ ਸਬਸਿਡੀ ਵੀ ਰਹੇਗੀ ਜਾਰੀ -ਭਗਵੰਤ ਮਾਨ
ਚੰਡੀਗੜ੍ਹ,16 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਿਯੁਕਤੀ ਪੱਤਰ ਸਮਾਰੋਹ ਦੌਰਾਨ 300 ਯੁਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਹਨਾਂ ਨੇ ਇਹ ਵੀ ਸਾਫ ਕੀਤਾ ਕਿ ਖੇਤੀਬਾੜੀ ਨੂੰ ਦਿੱਤੀ ਜਾਣ ਵਾਲੀ ਬਿਜਲੀ ਦੀ ਸਬਸਿਡੀ ਵੀ ਜਾਰੀ ਰਹੇਗੀ। ਇਸ ਦੇ ਨਾਲ ਹੀ ਉਹਨਾਂ ਨੇ ਇਹ ਵੀ ਸਾਫ ਕੀਤਾ ਕਿ ਹਰ ਇੱਕ ਘਰੇਲੂ ਖਪਤਕਾਰ ਨੂੰ ਇਹ ਮੁਫਤ ਬਿਜਲੀ ਮਿਲੇਗੀ। ਭਗਵੰਤ ਮਾਨ ਨੇ ਇਹ ਵੀ ਸਾਫ ਕੀਤਾ ਹੈ ਕਿ ਸਰਕਾਰ ਵੱਲੋਂ ਇੰਡਸਟਰੀ ਨੂੰ ਦਿੱਤੀ ਜਾਣ ਵਾਲੀ ਬਿਜਲੀ ਦੀਆਂ ਦਰਾਂ ਵਿੱਚ ਕਿਸੇ ਤਰ੍ਹਾਂ ਦਾ ਕੋਈ ਵਾਧਾ ਨਹੀਂ ਕੀਤਾ ਜਾਵੇਗਾ।
[Live] Chief Minister @BhagwantMann handing over appointment letters to the selected candidates of Punjab State Transmission Corporation Limited.https://t.co/eP6ke9Vu9v
— Government of Punjab (@PunjabGovtIndia) April 16, 2022