• Latest
  • Trending
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਵਾਤਾਵਰਨ ਪੱਖੀ ਅਤੇ ਆਰਥਿਕ ਤੌਰ ’ਤੇ ਲਾਹੇਵੰਦ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਦੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਵਾਤਾਵਰਨ ਪੱਖੀ ਅਤੇ ਆਰਥਿਕ ਤੌਰ ’ਤੇ ਲਾਹੇਵੰਦ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਦੀ ਅਪੀਲ

5 years ago
Big News: ਭਾਜਪਾ ਤੇ ਅਕਾਲੀ ਦਲ ਅੱਜ ਕਰਨਗੇ ਸਾਂਝੀ ਪ੍ਰੈੱਸ ਕਾਨਫਰੰਸ: ਗੱਠਜੋੜ ਦਾ ਹੋ ਸਕਦਾ ਹੈ ਐਲਾਨ

Big News: ਭਾਜਪਾ ਤੇ ਅਕਾਲੀ ਦਲ ਅੱਜ ਕਰਨਗੇ ਸਾਂਝੀ ਪ੍ਰੈੱਸ ਕਾਨਫਰੰਸ: ਗੱਠਜੋੜ ਦਾ ਹੋ ਸਕਦਾ ਹੈ ਐਲਾਨ

26 minutes ago
Punjab: ਪੰਜਾਬ ਕਾਂਗਰਸ ਦੀ ਅੱਜ ਅਹਿਮ ਮੀਟਿੰਗ

Punjab: ਪੰਜਾਬ ਕਾਂਗਰਸ ਦੀ ਅੱਜ ਅਹਿਮ ਮੀਟਿੰਗ

35 minutes ago
Punjab: ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਨਤਮਸਤਕ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਨਤਮਸਤਕ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ

58 minutes ago
National: ਗੋਧਰਾ ਰੇਲ ਕਾਂਡ ਦੇ ਦੋਸ਼ੀ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ, ਸੁਪਰੀਮ ਕੋਰਟ ਨੇ ਦਿੱਤੀ ਰਾਹਤ

National: ਗੋਧਰਾ ਰੇਲ ਕਾਂਡ ਦੇ ਦੋਸ਼ੀ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ, ਸੁਪਰੀਮ ਕੋਰਟ ਨੇ ਦਿੱਤੀ ਰਾਹਤ

1 hour ago
National: ਆਗਰਾ-ਲਖਨਊ ਐਕਸਪ੍ਰੈੱਸਵੇਅ ‘ਤੇ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਵਿਦਿਆਰਥੀਆਂ ਦੀ ਮੌਤ

National: ਆਗਰਾ-ਲਖਨਊ ਐਕਸਪ੍ਰੈੱਸਵੇਅ ‘ਤੇ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਵਿਦਿਆਰਥੀਆਂ ਦੀ ਮੌਤ

2 hours ago
National: ਦਿੱਲੀ ਦੀ ਹਵਾ ਮੁੜ ਹੋਈ ਪ੍ਰਦੂਸ਼ਿਤ, ਕਈ ਇਲਾਕਿਆਂ ਦਾ AQI 300 ਤੋਂ ਪਾਰ

National: ਦਿੱਲੀ ਦੀ ਹਵਾ ਮੁੜ ਹੋਈ ਪ੍ਰਦੂਸ਼ਿਤ, ਕਈ ਇਲਾਕਿਆਂ ਦਾ AQI 300 ਤੋਂ ਪਾਰ

2 hours ago
National: ਸਵੇਰੇ-ਸਵੇਰੇ ਬਿਹਾਰ ਅਤੇ ਬੰਗਾਲ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ

National: ਸਵੇਰੇ-ਸਵੇਰੇ ਬਿਹਾਰ ਅਤੇ ਬੰਗਾਲ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ

3 hours ago
National: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅੱਜ ਕਰਨਗੇ ਕਟਕ ਦੇ ਪ੍ਰਸਿੱਧ ‘ਬਾਲੀ ਯਾਤਰਾ’ ਮੇਲੇ ਦਾ ਉਦਘਾਟਨ

National: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅੱਜ ਕਰਨਗੇ ਕਟਕ ਦੇ ਪ੍ਰਸਿੱਧ ‘ਬਾਲੀ ਯਾਤਰਾ’ ਮੇਲੇ ਦਾ ਉਦਘਾਟਨ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Entertainment: KBC ‘ਚ ਪੰਜਾਬ ਬਾਰੇ ਪੁੱਛੇ ਗਏ ਸਵਾਲ ਵਾਲਾ ਵੀਡੀਓ ਨਿੱਕਲਿਆ ਫਰਜ਼ੀ

Entertainment: KBC ‘ਚ ਪੰਜਾਬ ਬਾਰੇ ਪੁੱਛੇ ਗਏ ਸਵਾਲ ਵਾਲਾ ਵੀਡੀਓ ਨਿੱਕਲਿਆ ਫਰਜ਼ੀ

4 hours ago
National: ਸੰਵਿਧਾਨ ਦਿਵਸ ਮੌਕੇ 500 ਤੋਂ ਵੱਧ ਕਾਲਜਾਂ ’ਚ ਹੋਵੇਗਾ ‘ਵਿਕਸਿਤ ਭਾਰਤ ਯੂਥ ਸੰਵਾਦ’

National: ਸੰਵਿਧਾਨ ਦਿਵਸ ਮੌਕੇ 500 ਤੋਂ ਵੱਧ ਕਾਲਜਾਂ ’ਚ ਹੋਵੇਗਾ ‘ਵਿਕਸਿਤ ਭਾਰਤ ਯੂਥ ਸੰਵਾਦ’

4 hours ago
Kartik Purnima: ਕਾਰਤਿਕ ਪੂਰਨਿਮਾ ਮੌਕੇ ਦੇਸ਼ ਭਰ ਦੇ ਧਾਰਮਿਕ ਸਥਾਨਾਂ ’ਤੇ ਸ਼ਰਧਾਲੂਆਂ ਦੀ ਭਾਰੀ ਭੀੜ

Kartik Purnima: ਕਾਰਤਿਕ ਪੂਰਨਿਮਾ ਮੌਕੇ ਦੇਸ਼ ਭਰ ਦੇ ਧਾਰਮਿਕ ਸਥਾਨਾਂ ’ਤੇ ਸ਼ਰਧਾਲੂਆਂ ਦੀ ਭਾਰੀ ਭੀੜ

4 hours ago
Hindi News
English News
Tuesday, November 24, 2026
No Result
View All Result
22 °c
Chandigarh
18 ° Wed
18 ° Thu
18 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਵਾਤਾਵਰਨ ਪੱਖੀ ਅਤੇ ਆਰਥਿਕ ਤੌਰ ’ਤੇ ਲਾਹੇਵੰਦ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਦੀ ਅਪੀਲ

April 17, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਵਾਤਾਵਰਨ ਪੱਖੀ ਅਤੇ ਆਰਥਿਕ ਤੌਰ ’ਤੇ ਲਾਹੇਵੰਦ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਦੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਵਾਤਾਵਰਨ ਪੱਖੀ ਅਤੇ ਆਰਥਿਕ ਤੌਰ ’ਤੇ ਲਾਹੇਵੰਦ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਦੀ ਅਪੀਲ

ਕਿਸਾਨਾਂ ਨੂੰ ਝੋਨੇ ਦੀ ਰਵਾਇਤੀ ਬਿਜਾਈ ਦੀ ਥਾਂ ਸਿੱਧੀ ਬਿਜਾਈ ਵੱਲ ਪ੍ਰੇਰਿਤ ਕਰਨ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਤੋਂ ਸੁਹਿਰਦ ਸਹਿਯੋਗ ਦੀ ਕੀਤੀ ਮੰਗ

ਚੰਡੀਗੜ੍ਹ, 17 ਅਪ੍ਰੈਲ ( ਵਿਸ਼ਵ ਵਾਰਤਾ ) ਸੂਬੇ ਵਿੱਚ ਪਾਣੀ ਦੇ ਤੇਜ਼ੀ ਨਾਲ ਘਟ ਰਹੇ ਪੱਧਰ ਨੂੰ ਪ੍ਰਭਾਵੀ ਢੰਗ ਨਾਲ ਨਜਿੱਠਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਕਿਸਾਨਾਂ ਨੂੰ ਇਸ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਦੀ ਤਕਨੀਕ ਨੂੰ ਵੱਡੇ ਪੱਧਰ ’ਤੇ ਅਪਣਾਉਣ ਦੀ ਅਪੀਲ ਕੀਤੀ।

ਅੱਜ ਦੁਪਹਿਰ ਪੰਜਾਬ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਦੇ ਕੋਆਰਡੀਨੇਟਰ ਡਾ. ਦਰਸ਼ਨ ਪਾਲ ਦੀ ਅਗਵਾਈ ਵਿੱਚ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਮੀਟਿੰਗ ਵਿੱਚ ਹਾਜ਼ਰ 23 ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਸੂਬਾ ਸਰਕਾਰ ਨੂੰ ਖੇਤੀਬਾੜੀ ਖੇਤਰ ਲਈ ਪੜਾਅਵਾਰ ਢੰਗ ਨਾਲ ਬਿਜਲੀ ਦੀ ਸਪਲਾਈ ਮੁਹੱਈਆ ਕਰਵਾਉਣ ਲਈ ਸੁਝਾਅ ਮੰਗੇ ਜਿਸ ਨਾਲ ਕਿਸਾਨਾਂ ਨੂੰ ਡੀ.ਐਸ.ਆਰ. ਤਕਨੀਕ ਅਤੇ ਰਵਾਇਤੀ ਢੰਗ ਨਾਲ ਝੋਨਾ ਬੀਜਣ ਦੌਰਾਨ ਬਿਜਲੀ ਦੀ ਬਿਹਤਰ ਸਹੂਲਤ ਮਿਲ ਸਕੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੜਾਅ ਵਾਰ ਢੰਗ ਨਾਲ ਬਿਜਲੀ ਸਪਲਾਈ ਦਾ ਇਹ ਪ੍ਰਸਤਾਵ ਝੋਨੇ ਦੀ ਬਿਜਾਈ ਦੌਰਾਨ ਬਿਜਲੀ ਦੇ ਪੀਕ ਲੋਡ ਤੋਂ ਬਚਣ ਵਿੱਚ ਬਹੁਤ ਮਦਦਗਾਰ ਸਾਬਿਤ ਹੋਵੇਗਾ। ਉਨ੍ਹਾਂ ਨੇ ਸੁਝਾਅ ਦਿੰਦਿਆਂ ਕਿਹਾ ਕਿ ਪੀ.ਐਸ.ਪੀ.ਸੀ.ਐਲ. ਰਾਹੀਂ ਖੇਤਰ ਦੀ ਮੰਗ ਅਨੁਸਾਰ ਬਰਾਬਰ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਇਸ ਤਰ੍ਹਾਂ ਪੂਰੇ ਸੂਬੇ ਨੂੰ ਚਾਰ ਜ਼ੋਨਾਂ ਵਿੱਚ ਵੰਡਿਆ ਜਾਵੇ। ਮਾਨ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਪਾਣੀ ਅਤੇ ਬਿਜਲੀ ਦੀ ਬੱਚਤ ਕਰਨ ਦੇ ਮੱਦੇਨਜ਼ਰ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਡੀ.ਐਸ.ਆਰ. ਤਕਨੀਕ ਅਪਣਾਉਣ ਪਿੰਡ-ਪਿੰਡ ਜਾ ਕੇ ਪ੍ਰੇਰਿਤ ਕੀਤਾ ਜਾਵੇ।

ਇਸ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ ਗਈ ਅਤੇ ਸੂਬੇ ਵਿੱਚ ਡੀਐਸਆਰ ਤਕਨੀਕ ਨਾਲ ਝੋਨੇ ਦੀ ਬਿਜਾਈ ਕਰਨ ਬਾਰੇ ਉਨ੍ਹਾਂ ਤੋਂ ਵਿਚਾਰ ਲਏ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਵੱਲੋਂ ਕੀਤੇ ਅਧਿਐਨ ਦੇ ਨਤੀਜਿਆਂ `ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੀ ਲੁਆਈ ਤੋਂ ਵਾਤਾਵਰਣ ਪੱਖੀ ਅਤੇ ਆਰਥਿਕ ਤੌਰ `ਤੇ ਲਾਹੇਵੰਦ ਡੀਐਸਆਰ ਤਕਨੀਕ ਵੱਲ ਮੁੜਣ ਦਾ ਇਹ ਢੁਕਵਾਂ ਸਮਾਂ ਹੈ , ਜੋ ਕਿ ਧਰਤੀ ਹੇਠਲੇ ਪਾਣੀ ਨੂੰ 15 ਤੋਂ 20 ਫੀਸਦ ਤੱਕ ਬਚਾਉਣ ਵਿੱਚ ਸਹਾਈ ਹੋਵੇਗਾ। ਇਸਦੇ ਨਾਲ ਹੀ ਧਰਤੀ ਹੇਠਲੇ ਪਾਣੀ ਨੂੰ 10- 15 ਫੀਸਦ ਤੱਕ ਰੀਚਾਰਜ ਵੀ ਕੀਤਾ ਜਾ ਸਕੇਗਾ ਅਤੇ ਇਸ ਨਾਲ ਝੋਨੇ ਦੀ ਲੁਆਈ ਦੌਰਾਨ ਲੇਬਰ ਸਮੇਤ ਲਾਗਤ ਖਰਚੇ `ਤੇ ਲਗਭਗ 3000 ਰੁਪਏ ਪ੍ਰਤੀ ਏਕੜ ਦੀ ਬੱਚਤ ਹੋਵੇਗੀ।

ਕਿਸਾਨਾਂ ਨੂੰ ਗੰਨਾ, ਮੱਕੀ, ਦਾਲਾਂ ਅਤੇ ਤੇਲ ਬੀਜਾਂ ਵਰਗੀਆਂ ਬਦਲਵੀਆਂ ਫਸਲਾਂ ਦੀ ਬਿਜਾਈ ਰਾਹੀਂ ਖੇਤੀ ਵੰਨ-ਸੁਵੰਨਤਾ ਪ੍ਰਤੀ ਪ੍ਰੇਰਿਤ ਕਰਨ ਲਈ ਭਗਵੰਤ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਇਨ੍ਹਾਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦਾ ਮਾਮਲਾ ਕੇਂਦਰ ਸਰਕਾਰ ਕੋਲ ਉਠਾਏਗੀ। ਉਨ੍ਹਾਂ ਕਿਹਾ ਕਿ ਮਾਰਕਫੈੱਡ ਵਰਗੀਆਂ ਸੂਬਾਈ ਏਜੰਸੀਆਂ ਨੂੰ ਵੀ ਉਪਰੋਕਤ ਬਦਲਵੀਆਂ ਫਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ ਉਤੇ ਖਰੀਦ ਕਰਨ ਲਈ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਨੇ ਕਿਸਾਨਾਂ ਨੂੰ ਘੱਟ ਸਮੇਂ ਵਿਚ ਪੱਕ ਕੇ ਤਿਆਰ ਹੋਣ ਵਾਲੀਆਂ ਝੋਨੇ ਦੀਆਂ ਕਿਸਮਾਂ ਪੀ.ਆਰ. 126 ਅਤੇ ਪੀ.ਆਰ. 121 ਦੀ ਬਿਜਾਈ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪੂਸਾ-144 ਕਿਸਮ ਦੀ ਬਿਜਾਈ ਨੂੰ ਨਿਰਉਤਸ਼ਾਹਤ ਕੀਤਾ ਜਾਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਜ਼ਮੀਨੀ ਪੱਧਰ ਉਤੇ ਕਿਸਾਨਾਂ ਨੂੰ ਬਾਸਮਤੀ ਲਾਉਣ ਲਈ ਉਤਸ਼ਾਹਤ ਕੀਤਾ ਜਾਵੇਗਾ ਕਿਉਂ ਜੋ ਇਹ ਫਸਲ ਝੋਨੇ ਦੇ ਮੁਕਾਬਲੇ ਪਾਣੀ ਦੀ ਘੱਟ ਖਪਤ ਕਰਨ ਦੇ ਨਾਲ-ਨਾਲ ਚੰਗਾ ਭਾਅ ਵੀ ਦਿੰਦੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਬਾਸਮਤੀ ਦੀ ਖਰੀਦ ਲਈ ਮੰਡੀਕਰਨ ਵਾਸਤੇ ਹਰ ਸੰਭਵ ਸਹਿਯੋਗ ਕਰੇਗੀ।

ਨਹਿਰੀ ਸਿੰਚਾਈ ਨੂੰ ਬਹਾਲ ਕਰਨ ਦੀ ਲੋੜ ਉਤੇ ਜੋਰ ਦਿੰਦਿਆਂ ਮੁੱਖ ਮੰਤਰੀ ਨੇ ਜਲ ਸਰੋਤ ਵਿਭਾਗ ਨੂੰ ਨਹਿਰਾਂ, ਖਾਲਿਆਂ ਅਤੇ ਕੱਸੀਆਂ ਦੀ ਸਫਾਈ ਲਈ ਤੁਰੰਤ ਵਿਸਥਾਰਤ ਕਾਰਜ ਯੋਜਨਾ ਉਲੀਕਣ ਦੇ ਆਦੇਸ਼ ਦਿੱਤੇ ਤਾਂ ਕਿ ਟੇਲਾਂ ਤੱਕ ਪਾਣੀ ਦੀ ਪਹੁੰਚ ਯਕੀਨੀ ਬਣਾਈ ਜਾ ਸਕੇ।

ਮੀਟਿੰਗ ਵਿਚ ਸਿਹਤ ਮੰਤਰੀ ਡਾ. ਵਿਜੇ ਸਿੰਗਲਾ, ਮੁੱਖ ਸਕੱਤਰ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ, ਜਲ ਸਰੋਤ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ, ਵਿੱਤ ਕਮਿਸ਼ਨਰ ਖੇਤੀਬਾੜੀ ਡੀ.ਕੇ. ਤਿਵਾੜੀ, ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਪਾਵਰਕਾਮ ਬਲਦੇਵ ਸਿੰਘ ਸਰਾ, ਸਕੱਤਰ ਖੇਤੀਬਾੜੀ ਦਿਲਰਾਜ ਸਿੰਘ, ਸਕੱਤਰ ਮਾਲ ਮਨਵੇਸ਼ ਸਿੰਘ ਸਿੱਧੂ ਅਤੇ ਖੇਤੀਬਾੜੀ ਡਾਇਰੈਕਟਰ ਗੁਰਵਿੰਦਰ ਸਿੰਘ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: ਭਾਜਪਾ ਤੇ ਅਕਾਲੀ ਦਲ ਅੱਜ ਕਰਨਗੇ ਸਾਂਝੀ ਪ੍ਰੈੱਸ ਕਾਨਫਰੰਸ: ਗੱਠਜੋੜ ਦਾ ਹੋ ਸਕਦਾ ਹੈ ਐਲਾਨ

Big News: ਭਾਜਪਾ ਤੇ ਅਕਾਲੀ ਦਲ ਅੱਜ ਕਰਨਗੇ ਸਾਂਝੀ ਪ੍ਰੈੱਸ ਕਾਨਫਰੰਸ: ਗੱਠਜੋੜ ਦਾ ਹੋ ਸਕਦਾ ਹੈ ਐਲਾਨ

by Ranjit Singh
November 24, 2026
0

Big News: ਭਾਜਪਾ ਤੇ ਅਕਾਲੀ ਦਲ ਅੱਜ ਕਰਨਗੇ ਸਾਂਝੀ ਪ੍ਰੈੱਸ ਕਾਨਫਰੰਸ: ਗੱਠਜੋੜ ਦਾ ਹੋ ਸਕਦਾ ਹੈ ਐਲਾਨ - ਦੁਪਹਿਰ 1...

Punjab: ਪੰਜਾਬ ਕਾਂਗਰਸ ਦੀ ਅੱਜ ਅਹਿਮ ਮੀਟਿੰਗ

Punjab: ਪੰਜਾਬ ਕਾਂਗਰਸ ਦੀ ਅੱਜ ਅਹਿਮ ਮੀਟਿੰਗ

by Ranjit Singh
November 24, 2026
0

Punjab: ਪੰਜਾਬ ਕਾਂਗਰਸ ਦੀ ਅੱਜ ਅਹਿਮ ਮੀਟਿੰਗ - ਚੋਣ ਰਣਨੀਤੀ ’ਤੇ ਹੋਵੇਗੀ ਚਰਚਾ - ਸਚਿਨ ਪਾਇਲਟ ਅਤੇ ਪ੍ਰਗਟ ਸਿੰਘ ਸਮੇਤ...

Punjab: ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਨਤਮਸਤਕ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਨਤਮਸਤਕ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ

by Ranjit Singh
November 24, 2026
0

Punjab: ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਨਤਮਸਤਕ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ, 24 ਨਵੰਬਰ...

National: ਗੋਧਰਾ ਰੇਲ ਕਾਂਡ ਦੇ ਦੋਸ਼ੀ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ, ਸੁਪਰੀਮ ਕੋਰਟ ਨੇ ਦਿੱਤੀ ਰਾਹਤ

National: ਗੋਧਰਾ ਰੇਲ ਕਾਂਡ ਦੇ ਦੋਸ਼ੀ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ, ਸੁਪਰੀਮ ਕੋਰਟ ਨੇ ਦਿੱਤੀ ਰਾਹਤ

by Ranjit Singh
November 24, 2026
0

National: ਗੋਧਰਾ ਰੇਲ ਕਾਂਡ ਦੇ ਦੋਸ਼ੀ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ, ਸੁਪਰੀਮ ਕੋਰਟ ਨੇ ਦਿੱਤੀ ਰਾਹਤ - ਦੋਸ਼ੀ ਇਰਫਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big News: ਭਾਜਪਾ ਤੇ ਅਕਾਲੀ ਦਲ ਅੱਜ ਕਰਨਗੇ ਸਾਂਝੀ ਪ੍ਰੈੱਸ ਕਾਨਫਰੰਸ: ਗੱਠਜੋੜ ਦਾ ਹੋ ਸਕਦਾ ਹੈ ਐਲਾਨ

Big News: ਭਾਜਪਾ ਤੇ ਅਕਾਲੀ ਦਲ ਅੱਜ ਕਰਨਗੇ ਸਾਂਝੀ ਪ੍ਰੈੱਸ ਕਾਨਫਰੰਸ: ਗੱਠਜੋੜ ਦਾ ਹੋ ਸਕਦਾ ਹੈ ਐਲਾਨ

by Ranjit Singh
November 24, 2026
0

Big News: ਭਾਜਪਾ ਤੇ ਅਕਾਲੀ ਦਲ ਅੱਜ ਕਰਨਗੇ ਸਾਂਝੀ ਪ੍ਰੈੱਸ ਕਾਨਫਰੰਸ: ਗੱਠਜੋੜ ਦਾ ਹੋ ਸਕਦਾ ਹੈ ਐਲਾਨ - ਦੁਪਹਿਰ 1...

Most Popular

Punjab: ਅੱਜ ਆਵੇਗੀ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ

Punjab: ਅੱਜ ਆਵੇਗੀ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ

by Ranjit Singh
3 weeks ago
0

Punjab: ਅੱਜ ਆਵੇਗੀ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 