ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਆਪ’ ਵਿਧਾਇਕਾਂ ਨਾਲ ਮੀਟਿੰਗ
ਚੰਡੀਗੜ੍ਹ,18 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਆਮ ਆਦਮੀ ਪਾਰਟੀ ਦੇ 10 ਦੇ ਕਰੀਬ ਵਿਧਾਇਕਾਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਵੱਲੋਂ ਇਹਨਾਂ ਵਿਧਾਇਕਾਂ ਦੇ ਹਲਕਿਆਂਂ ਵਿੱਚ ਕੰਮਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ । ਇਸ ਦੇ ਨਾਲ ਹੀ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਵੀ ਮੁੱਖ ਮੰਤਰੀ ਵੱਲੋਂ ਜਾਣਕਾਰੀ ਲਈ ਜਾ ਰਹੀ ਹੈ। ਇਹਨਾਂ ਵਿਧਾਇਕਾਂ ਵਿੱਚ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ,ਅਮਲੋਹ ਤੋਂ ਗੁਰਿੰਦਰ ਸਿੰਘ ਗੈਰੀ ਵੜਿੰਗ,ਖੰਨਾ ਤੋਂ ਤਰੁਨਪ੍ਰੀਤ ਸੌਂਦ,ਪਾਇਲ ਤੋਂ ਮਨਵਿੰਦਰ ਸਿੰਘ ਗਿਆਸਪੁਰਾ ਆਦਿ ਇਸ ਮੀਟਿੰਗ ਵਿੱਚ ਸ਼ਾਮਿਲ ਹਨ।