ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਵੱਡੇ ਐਕਸ਼ਨ ਦੀ ਤਿਆਰੀ ‘ਚ ਪੰਜਾਬ ਸਰਕਾਰ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ ਅਤੇ ਡੀਸੀ ਪੱਧਰ ਦੇ ਵੱਡੇ ਅਧਿਕਾਰੀਆਂ ਨਾਲ ਮੀਟਿੰਗ
ਚੰਡੀਗੜ੍ਹ,12 ਮਈ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਐਸਐਸਪੀ ਅਤੇ ਡੀਸੀ ਪੱਧਰ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਣ ਜਾ ਰਹੀ ਹੈ। ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਇਸ ਮੀਟਿੰਗ ਦੌਰਾਨ ਨਸ਼ਾ ਤਸਕਰੀ ਨੂੰ ਲੈ ਕੇ ਵੱਡਾ ਕਦਮ ਚੁੱਕਿਆ ਜਾ ਸਕਦਾ ਹੈ। ਇਹ ਵੀ ਜਾਣਕਾਰੀ ਨਿਕਲ ਕੇ ਸਾਹਮਣੇ ਆ ਰਹੀ ਹੈ ਕਿ ਪਿਛਲੀ ਸਰਕਾਰ ਸਮੇਂ ਨਸ਼ਾ ਤਸਕਰੀ ਨੂੰ ਨੱਥ ਪਾਉਣ ਲਈ ਬਣਾਈ ਗਈ ਐਸਟੀਐਫ ਦਾ ਪੁਨਰਗਠਨ ਕੀਤਾ ਜਾਵੇਗਾ। ਹਰ ਜ਼ਿਲ੍ਹੇ ਵਿੱਚ ਐਸਟੀਐਫ ਦੀਆਂ 2 ਟੀਮਾਂ ਤੈਨਾਤ ਕੀਤੀਆਂ ਜਾਣਗੀਆਂ ਜਦੋਂਕਿ ਸਰਹੱਦੀ ਜ਼ਿਲ੍ਹਿਆਂ ਵਿੱਚ 4 ਟੀਮਾਂ ਦੀ ਤੈਨਾਤੀ ਕੀਤੀ ਜਾਵੇਗੀ। ਐਸਟੀਐਫ ਦੀਆਂ ਟੀਮਾਂ ਨਸ਼ਾ ਤਸਕਰੀ ਅਤੇ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਕੰਮ ਕਰਨਗੀਆਂ ।